BJP Leader Gunman Death : ਭਾਜਪਾ ਆਗੂ ਦੇ ਗੰਨਮੈਨ ਦੀ ਭੇਤ-ਭਰੀ ਹਾਲਤ ’ਚ ਮੌਤ
ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸੁਰੱਖਿਆ ਗਾਰਡ ਨਵਜੋਤ ਸਿੰਘ (28) ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ।
BJP Leader Gunman Death : ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸੁਰੱਖਿਆ ਗਾਰਡ ਨਵਜੋਤ ਸਿੰਘ (28) ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਸਰਕਾਰੀ ਕਾਰਬਾਈਨ ਤੋਂ ਚੱਲੀ ਗੋਲੀ ਕਾਰਨ ਉਸ ਦੀ ਮੌਤ ਹੋ ਗਈ। ਨਵਜੋਤ ਸਿੰਘ ਮਾਲਵਾ ਇਨਕਲੇਵ, ਭਾਦਸੋਂ ਰੋਡ, ਪਟਿਆਲਾ ਦਾ ਰਹਿਣ ਵਾਲਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਦੋਂ ਉਹ ਆਪਣੀ ਸਕਾਰਪੀਓ ਕਾਰ ਵਿੱਚ ਪਟਿਆਲਾ ਤੋਂ ਭਵਾਨੀਗੜ੍ਹ ਜਾ ਰਿਹਾ ਸੀ ਤਾਂ ਕੁਝ ਕਿਲੋਮੀਟਰ ਬਾਅਦ ਉਸ ਦੀ ਸਕਾਰਪੀਓ ਗੱਡੀ ਪਿੰਡ ਧਬਲਾਨ ਦੇ ਟੀ-ਪੁਆਇੰਟ ’ਤੇ ਰੁਕੀ ਤਾਂ ਉਸ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਦੇ ਮੱਥੇ 'ਤੇ ਗੋਲੀ ਦਾ ਨਿਸ਼ਾਨ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਸਿਆਣਾ ਦੇ ਐਸਐਚਓ ਇੰਸਪੈਕਟਰ ਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਾਇਆ।
ਇਸ ਦੌਰਾਨ ਭਾਜਪਾ ਆਗੂ ਜੀਵਨ ਗਰਗ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਰਾਤ 11 ਵਜੇ ਉਨ੍ਹਾਂ ਨੂੰ ਨਵਜੋਤ ਸਿੰਘ ਦੀ ਮਾਤਾ ਦਾ ਫੋਨ ਆਇਆ ਕਿ ਉਸ ਦੇ ਲੜਕੇ ਦੀ ਭਵਾਨੀਗੜ੍ਹ ਜਾਂਦੇ ਸਮੇਂ ਕਾਰ ਵਿੱਚ ਮੌਤ ਹੋ ਗਈ ਹੈ। ਗਰਗ ਨੇ ਦੱਸਿਆ ਕਿ ਬਾਅਦ ਵਿੱਚ ਉਨ੍ਹਾਂ ਨੇ ਐਸਐਸਪੀ ਸੰਗਰੂਰ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਨਵਜੋਤ ਸਿੰਘ ਕੁਝ ਮਹੀਨੇ ਪਹਿਲਾਂ ਉਸ ਦੇ ਨਾਲ ਸੁਰੱਖਿਆ ਗਾਰਡ ਦੀ ਡਿਊਟੀ 'ਤੇ ਆਇਆ ਸੀ। ਪਸਿਆਣਾ ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Panchayat Election Update : ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਹਾਈਕੋਰਟ 'ਚ ਸੁਣਵਾਈ, 700 ਤੋਂ ਵੱਧ ਪਟੀਸ਼ਨਾਂ ਦਾਇਰ