BJP ਲੀਡਰ ਦਾ SGPC ਨੂੰ ਲੈ ਕੇ ਵਿਵਾਦਤ ਬਿਆਨ, ਸ਼੍ਰੋਮਣੀ ਅਕਾਲੀ ਦਲ ਨੇ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ, ਜਾਣੋ ਪੂਰਾ ਮਾਮਲਾ
RP Singh controversy on SGPC : ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਦੇ ਬਿਆਨ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਐਸਜੀਪੀਸੀ ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਕਹਿਣ ਵਾਲੇ ਉਕਤ ਭਾਜਪਾ ਆਗੂ ਦੀ ਤੁਰੰਤ ਗ੍ਰਿਫ਼ਤਾਰ ਹੋਣੀ ਚਾਹੀਦੀ ਹੈ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਹੈ।
BJP Leader controversy on SGPC : ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਦੇ ਬਿਆਨ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਐਸਜੀਪੀਸੀ ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਕਹਿਣ ਵਾਲੇ ਉਕਤ ਭਾਜਪਾ ਆਗੂ ਦੀ ਤੁਰੰਤ ਗ੍ਰਿਫ਼ਤਾਰ ਹੋਣੀ ਚਾਹੀਦੀ ਹੈ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਹੈ।
ਭਾਜਪਾ ਲੀਡਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਦਾ ਵਿਵਾਦਤ ਭਰਿਆ ਬਿਆਨ ਇੱਕ ਨਿੱਜੀ ਟੀਵੀ ਚੈਨਲ 'ਤੇ ਦਿੱਤਾ ਗਿਆ, ਜਿਸ ਤੋਂ ਬਾਅਦ ਸਿੱਖ ਹਲਕਿਆਂ 'ਚ ਭਾਜਪਾ ਆਗੂ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਭਾਜਪਾ ਆਗੂ ਆਰ.ਪੀ. ਸਿੰਘ ਨੇ ਬਿਆਨ ਵਿੱਚ ਕਿਹਾ ਸੀ ਕਿ ਅਗਲੇ ਪੰਜ ਸਾਲਾਂ ਤੱਕ ਗੁਰਦੁਆਰਾ ਕਮੇਟੀ ਬਚੇਗੀ ਨਹੀ ਤੇ ਇਸ ਦਾ ਨਾਂਅ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਹੋ ਜਾਵੇਗੀ।
ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਖਤ ਪ੍ਰਤੀਕਰਮ ਦਿੱਤਾ ਹੈ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਤੋਂ ਮਾਫ਼ੀ ਮੰਗਣ ਅਤੇ ਆਗੂ ਖਿਲਾਫ਼ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਬੁਲਾਰੇ ਆਰਪੀ ਸਿੰਘ ਵੱਲੋਂ ਐਸਜੀਪੀਸੀ ਨੂੰ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਕਹਿਣ ਦੀ ਟਿੱਪਣੀ ਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਨਿਖੇਧੀ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਬਿਆਨ ਦਾ ਉਦੇਸ਼ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਸਿਖਰਲੀ ਸੰਸਥਾ ਨੂੰ ਬਦਨਾਮ ਕਰਨਾ ਹੈ ਜੋ ਮਹਾਨ ਕੁਰਬਾਨੀਆਂ ਅਤੇ ਬ੍ਰਿਟਿਸ਼ ਸਰਕਾਰ ਵਿਰੁੱਧ ਲੰਬੇ ਅੰਦੋਲਨ ਤੋਂ ਬਾਅਦ ਹੋਂਦ ਵਿਚ ਆਇਆ ਸੀ।
ਡਾ. ਚੀਮਾ ਨੇ ਕਿਹਾ ਕਿ ਬੀਜੇਪੀ ਲੀਡਰ ਦੇ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲੀ ਦਲ ਨੇ ਆਰ.ਪੀ. ਸਿੰਘ ਵਿਰੁੱਧ ਕਾਨੂੰਨ ਅਨੁਸਾਰ ਕੇਸ ਦਰਜ ਕਰਕੇ ਉਸ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਉਨ੍ਹਾਂ ਦੇ ਆਗੂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।