ਭਾਜਪਾ ਆਗੂ Sheetal Angural ਨੇ ਕੀਤਾ ਹਾਈਕੋਰਟ ਦਾ ਰੁਖ, ਪਟੀਸ਼ਨ ਦਾਖਲ ਕਰ ਮੰਗੀ ਬਲੈਂਕੇਟ ਬੇਲ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਦੀ 'ਆਪ' ਸਰਕਾਰ ਹੁਣ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਫਸਾਉਣਾ ਚਾਹੁੰਦੀ ਹੈ।
Sheetal Angural News: ਭਾਜਪਾ 'ਚ ਸ਼ਾਮਲ ਹੋਏ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਬਲੈਂਕੇਟ ਬੇਲ ਦੀ ਮੰਗ ਕੀਤੀ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਦੀ 'ਆਪ' ਸਰਕਾਰ ਹੁਣ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਫਸਾਉਣਾ ਚਾਹੁੰਦੀ ਹੈ। ਜੇਕਰ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸ਼ੀਤਲ ਅੰਗੁਰਾਲ ਦੇ ਵਕੀਲਾਂ ਪ੍ਰਤੀਕ ਗੁਪਤਾ ਅਤੇ ਗਗਨਦੀਪ ਜੰਮੂ ਨੂੰ ਅਗਲੀ ਸੁਣਵਾਈ 'ਤੇ ਠੋਸ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਉਸ ਨੂੰ ਕੀ ਅਤੇ ਕਿਸ ਤਰ੍ਹਾਂ ਦਾ ਖਤਰਾ ਹੈ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 15 ਮਈ ਨੂੰ ਹੋਵੇਗੀ।
ਇਹ ਵੀ ਪੜ੍ਹੋ: Sangrur Buffaloes Death: ਸੰਗਰੂਰ ਦੇ ਪਿੰਡ ਸੰਘਰੇੜੀ ਤੋਂ ਆਈ ਮੰਦਭਾਗੀ ਖ਼ਬਰ; ਪਾਣੀ ਪੀਣ ਨਾਲ ਕਰੀਬ ਡੇਢ ਦਰਜਨ ਮੱਝਾਂ ਦੀ ਮੌਤ