ਸੁਨੀਲ ਜਾਖੜ ਦੀ ਕਿਸਾਨਾਂ ਨੂੰ ਸਲਾਹ, 'ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ'

By  KRISHAN KUMAR SHARMA February 23rd 2024 12:36 PM

ਪੀਟੀਸੀ ਨਿਊਜ਼ ਡੈਸਕ: ਕਿਸਾਨਾਂ (Kisan Andolan 2.0) ਉਪਰ ਹਰਿਆਣਾ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਵਿਚਾਲੇ ਪੰਜਾਬ ਭਾਜਪਾ (BJP) ਪ੍ਰਧਾਨ ਸੁਨੀਲ ਜਾਖੜ (Sunil Jakhar) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨੇ ਕਿਸਾਨ ਆਗੂਆਂ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਨਾਲ ਹੀ ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਇਸ ਲਈ ਅੱਗੇ ਵਧਣਾ ਚਾਹੀਦਾ ਹੈ।

ਸ਼ੁਭਕਰਨ ਦੀ ਮੌਤ ਨੂੰ ਦੱਸਿਆ ਦੁਖਦਾਈ

ਆਪਣੇ ਟਵਿੱਟਰ ਹੈਂਡਲ ਐਕਸ 'ਤੇ ਭਾਜਪਾ (Punjab BJP President) ਆਗੂ ਨੇ ਕਿਹਾ, ''ਨੌਜਵਾਨ ਸੁਭਕਰਨ ਸਿੰਘ ਦੀ ਮੌਤ ਨੂੰ ਬੇਹੱਦ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।''

ਹਰ ਜ਼ਿੰਦਗੀ ਅਨਮੋਲ ਹੈ: ਜਾਖੜ

ਉਨ੍ਹਾਂ ਅੱਗੇ ਕਿਹਾ, ''ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।''

'ਕਿਸਾਨਾਂ ਨੂੰ ਸਮਝਣ ਦੀ ਲੋੜ, ਮਸਲੇ ਦਾ ਹੱਲ ਸਿਰਫ਼ ਗੱਲਬਾਤ'

ਸੁਨੀਲ ਜਾਖੜ ਨੇ ਕਿਹਾ, ''ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।''

Related Post