ਭਾਜਪਾ ਨੇ ਜਾਰੀ ਕੀਤੀ 111 ਉਮੀਦਵਾਰਾਂ ਦੀ 5ਵੀਂ ਸੂਚੀ, ਮੰਡੀ ਤੋਂ ਚੋਣ ਲੜੇਗੀ ਕੰਗਨਾ ਰਣੌਤ

By  KRISHAN KUMAR SHARMA March 24th 2024 09:14 PM -- Updated: March 24th 2024 09:38 PM

BJP 5th 111 Candidate List: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਅੱਜ 5ਵੀਂ ਸੂਚੀ ਜਾਰੀ ਕਰ ਦਿੱਤਾ ਹੈ। ਇਸ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (kangana-ranaut) ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ (Mandi) ਤੋਂ ਟਿਕਟ ਦਿੱਤੀ ਗਈ ਹੈ। ਇਸਦੇ ਨਾਲ ਹੀ ਅੱਜ ਕਾਂਗਰਸ (Congress) ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਨਵੀਨ ਜਿੰਦਲ (Naveen Jindal) ਨੂੰ ਕੁਰੂਕਸ਼ੇਤਰ ਤੋਂ ਟਿਕਟ ਦੇ ਕੇ ਨਿਵਾਜਿਆ ਗਿਆ ਹੈ। ਭਾਜਪਾ ਨੇ ਇਸ ਸੂਚੀ ਵਿੱਚ ਕਈ ਵੱਡੇ ਨਾਵਾਂ ਨੂੰ ਟਿਕਟ ਨਾ ਦੇ ਕੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਹੈ, ਜਿਨ੍ਹਾਂ ਵਿੱਚ ਪੀਲੀਭੀਤ ਤੋਂ ਵਰੁਣ ਗਾਂਧੀ ਦੀ ਟਿਕਟ ਕੱਟੀ ਗਈ ਹੈ ਅਤੇ ਜਿਤਿਨ ਪ੍ਰਸਾਦ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਭਾਜਪਾ ਨੇ ਐਤਵਾਰ ਸ਼ਾਮ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਆਂਧਰਾ ਪ੍ਰਦੇਸ਼ ਦੇ 6 ਅਤੇ ਬਿਹਾਰ ਦੇ 17 ਉਮੀਦਵਾਰ ਸ਼ਾਮਲ ਹਨ। ਦੱਸ ਦਈਏ ਕਿ ਇਹ ਸੂਚੀ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਜਾਰੀ ਹੋਈ ਹੈ। ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਿੰਘ ਸਮੇਤ ਕਈ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਉਮੀਦਵਾਰਾਂ ਦੀ ਪੂਰੀ ਸੂਚੀ ਦੇਖਣ ਲਈ ਕਲਿੱਕ ਕਰੋ....5th list of BJP candidate for GE to the Lok Sabha 2024 on 24.03.2024 (1).pdf

ਯੂਪੀ 'ਚ ਨਵੇਂ ਚਿਹਰੇ

ਭਾਜਪਾ ਨੇ ਸੂਚੀ ਵਿੱਚ ਗਾਜ਼ੀਆਬਾਦ ਦੇ ਸਾਂਸਦ ਵੀਕੇ ਸਿੰਘ ਨੂੰ ਟਿਕਟ ਨਾ ਦੇ ਕੇ ਅਤੁਲ ਗਰਗ ਨੂੰ ਮੌਕਾ ਦਿੱਤਾ ਗਿਆ ਹੈ। ਸੁਲਤਾਨਪੁਰ ਤੋਂ ਮੌਜੂਦਾ ਸੰਸਦ ਮੈਂਬਰ ਮੇਨਕਾ ਗਾਂਧੀ ਨੂੰ ਮੁੜ ਟਿਕਟ ਦਿੱਤੀ ਗਈ ਹੈ। ਪ੍ਰਸਿੱਧ ਸੀਰੀਅਲ ਰਾਮਾਇਣ 'ਚ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਨੂੰ ਮੇਰਠ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਵੇਲੇ ਰਾਜਿੰਦਰ ਅਗਰਵਾਲ ਇੱਥੋਂ ਦੇ ਸੰਸਦ ਮੈਂਬਰ ਹਨ। ਸਤੀਸ਼ ਗੌਤਮ ਨੂੰ ਅਲੀਗੜ੍ਹ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ।

ਦੱਸ ਦਈਏ ਕਿ ਇਸਤੋਂ ਪਹਿਲਾਂ ਭਾਜਪਾ ਨੇ 22 ਮਾਰਚ ਨੂੰ ਜਾਰੀ ਚੌਥੀ ਸੂਚੀ 'ਚ ਤਾਮਿਲਨਾਡੂ ਅਤੇ ਪੁਡੂਚੇਰੀ ਤੋਂ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਤਾਮਿਲਨਾਡੂ ਤੋਂ 14 ਉਮੀਦਵਾਰ ਸਨ। ਤਾਮਿਲਨਾਡੂ ਵਿੱਚ 39 ਲੋਕ ਸਭਾ ਸੀਟਾਂ ਲਈ ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਪਿਛਲੀਆਂ ਚੋਣਾਂ ਵਿੱਚ ਭਾਜਪਾ ਨੂੰ ਤਾਮਿਲਨਾਡੂ ਵਿੱਚ ਇੱਕ ਵੀ ਸੀਟ ਨਹੀਂ ਮਿਲੀ ਸੀ।

Related Post