ਭਾਜਪਾ ਨਾ ਦੇਵੇ ਸਾਡੇ ਪੰਥਕ ਕੰਮਾਂ ਵਿੱਚ ਦਖ਼ਲ: ਗੁਰਚਰਨ ਸਿੰਘ ਗਰੇਵਾਲ
ਮਨਿੰਦਰ ਸਿੰਘ ਮੋਂਗਾ, (ਅੰਮ੍ਰਿਤਸਰ, 18 ਨਵੰਬਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਨਵੰਬਰ ਨੂੰ ਹੋਈਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸਿਆਸੀ ਗਲਿਆਰਾ ਭੱਖਦਾ ਨਜ਼ਰ ਆ ਰਿਹਾ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਤੇ ਐਸਜੀਪੀਸੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਇੱਥੇ ਬੋਲਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਾਡੇ ਸਿੱਖ ਮਸਲਿਆਂ ਵਿਚ ਕੋਈ ਵੀ ਦਖਲ-ਅੰਦਾਜ਼ੀ ਨਾ ਕਰੇ ਕਿਉਂਕਿ ਅਸੀਂ ਨਾ ਤਾਂ ਉਨ੍ਹਾਂ ਦੇ ਕਿੱਸੇ ਧਾਰਮਿਕ ਮਸਲਿਆਂ ਵਿਚ ਦਖਲ ਦੇ ਰਹੇ ਹਾਂ ਅਤੇ ਨਾ ਹੀ ਸਾਨੂੰ ਉਸ ਵਿੱਚ ਹਿੱਸਾ ਲੈਣ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ: ਸ਼ਹਾਦਤਾਂ ਨਾਲ ਲਿਖਿਆ ਹੋਇਆ SGPC ਦਾ ਇਤਿਹਾਸ
ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਇਹ ਮਾਰਚ ਕਰ ਰਹੇ ਹਾਂ ਇਹ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਗਰੇਵਾਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਦਿੱਲੀ ਅਤੇ ਬਿੱਲੀ ਸਾਡੇ ਤੋਂ ਦੂਰ ਨਹੀਂ ਹੈ ਅਤੇ ਅਸੀਂ ਬਹੁਤ ਵਾਰ ਦਿੱਲੀ ਜਿੱਤ ਕੇ ਛੱਡੀ ਹੋਈ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਅਸੀਂ ਦਿੱਲੀ ਦੇ ਤਖ਼ਤ 'ਤੇ ਬੈਠ ਕੇ ਧਰਨਾ ਪ੍ਰਦਰਸ਼ਨ ਵੀ ਕਰ ਸਕਦੇ ਹਾਂ, ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਧਰਨੇ ਰਾਹੀਂ ਭਾਰਤੀ ਜਨਤਾ ਪਾਰਟੀ ਨੂੰ ਦਸਣਾ ਚਾਹੁੰਦੇ ਹਾਂ ਕਿ ਉਹ ਸਾਡੇ ਸਿੱਖ ਮਸਲਿਆਂ 'ਚ ਦਖਲ ਅੰਦਾਜ਼ੀ ਨਾ ਕਰਨ।
ਇੱਥੇ ਜ਼ਿਕਰਯੋਗ ਹੈ ਕਿ 9 ਨਵੰਬਰ ਵਾਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਸਨ ਅਤੇ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪਹਿਲੀ ਵਾਰ ਵਿਰੋਧ ਕੀਤਾ ਗਿਆ ਸੀ। ਉਸ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਉਤੇ ਭਾਰਤੀ ਜਨਤਾ ਪਾਰਟੀ ਦੇ ਨਾਲ ਰਲ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਨੂੰ ਲੈ ਕੇ ਇਲਜ਼ਾਮ ਲਗਾਏ ਗਏ ਸਨ। ਚੋਣਾਂ ਦੌਰਾਨ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ ਸਨ ਅਤੇ ਹੁਣ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਮਾਰਚ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ RSS ਤੇ BJP - ਸ਼੍ਰੋਮਣੀ ਕਮੇਟੀ
ਇਸ ਨੂੰ ਲੈ ਕੇ ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਇਕ ਅਰਦਾਸ ਮਾਰਚ ਅੰਮ੍ਰਿਤਸਰ ਦੇ ਭਰਾਵਾਂ ਵਾਲੇ ਢਾਬੇ ਤੋਂ ਸ਼ੁਰੂ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਕੱਢਿਆ ਗਿਆ। ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚ ਕੇ ਅਰਦਾਸ ਕੀਤੀ ਗਈ। ਗੁਰਚਰਨ ਸਿੰਘ ਗਰੇਵਾਲ ਨੇ ਬੋਲਦੇ ਹੋਏ ਕਿਹਾ ਕਿ ਦਿੱਲੀ ਅਤੇ ਬਿੱਲੀ ਸਾਡਾ ਤੋਂ ਦੂਰ ਨਹੀਂ ਤੇ ਸਿੱਖ ਬਹੁਤ ਵਾਰ ਦਿੱਲੀ ਜਿੱਤ ਕੇ ਛੱਡ ਚੁੱਕੇ ਹਨ।