Amritsar Blast Update: ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ 'ਚ ਹੋਏ ਧਮਾਕੇ ਨੂੰ ਲੈ ਕੇ ਪੁਲਿਸ ਦਾ ਵੱਡਾ ਦਾਅਵਾ, ਕਿਹਾ...
ਪੰਜਾਬ ਦੇ ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਪੁਲਿਸ ਮੁਤਾਬਿਕ ਇਹ ਕੋਈ ਧਮਾਕਾ ਨਹੀਂ ਸੀ।
Amritsar Blast Update: ਪੰਜਾਬ ਦੇ ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ ਨੂੰ ਵੀ ਲੱਗਿਆ ਜਿਸ ਕਾਰਨ ਉਹ ਜ਼ਖਮੀ ਹੋ ਗਏ। ਜਾਂਚ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਇਹ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਧਮਾਕੇ ਦੀ ਖਬਰ ਨਿਕਲੀ ਅਫਵਾਹ
ਮਿਲੀ ਜਾਣਕਾਰੀ ਮੁਤਾਬਿਕ ਸਾਰਾਗੜ੍ਹੀ ਨੇੜੇ ਹੋਏ ਧਮਾਕੇ ਖ਼ਬਰ ਮਹਿਜ ਇੱਕ ਅਫਵਾਹ ਨਿਕਲੀ ਹੈ। ਪੁਲਿਸ ਮੁਤਾਬਿਕ ਉੱਥੇ ਕੋਈ ਵੀ ਬੰਬ ਧਮਾਕਾ ਨਹੀਂ ਹੋਇਆ ਸੀ। ਚਿਮਨੀ ’ਚ ਗੈਸ ਬਣ ਜਾਣ ਕਾਰਨ ਸ਼ੀਸ਼ਾ ਟੁੱਟ ਗਿਆ ਸੀ ਜਿਸ ਕਾਰਨ ਇਹ ਧਮਾਕਾ ਹੋਇਆ ਸੀ।
ਪੁਲਿਸ ਦੀ ਲੋਕਾਂ ਨੂੰ ਅਪੀਲ
ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਵੀ ਕੀਤੀ ਹੈ। ਪੁਲਿਸ ਮੁਤਾਬਿਕ ਜ਼ਿਆਦਾ ਗਰਮੀ ਕਾਰਨ ਚਿਮਨੀ ਚ ਗੈਸ ਬਣ ਗਈ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।
ਪੁਲਿਸ ਨੇ ਟਵੀਟ ਕਰ ਦਿੱਤੀ ਜਾਣਕਾਰੀ
ਅੰਮ੍ਰਿਤਸਰ ਪੁਲਿਸ ਨੇ ਟਵੀਟ ਕਰ ਕਿਹਾ ਕਿ ਅੰਮ੍ਰਿਤਸਰ 'ਚ ਧਮਾਕੇ ਨਾਲ ਜੁੜੀ ਇੱਕ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਸਥਿਤੀ ਕਾਬੂ ਹੇਠ ਹੈ। ਘਟਨਾ ਦੇ ਤੱਥਾਂ ਨੂੰ ਪਤਾ ਕਰਨ ਲਈ ਜਾਂਚ ਜਾਰੀ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਸੋਸ਼ਲ ਮੀਡਿਆ ਤੇ ਸਾਂਝਾ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰੋ ।