Family Committed Self Killing: ਮੱਧ ਪ੍ਰਦੇਸ਼ ’ਚ ਫਾਹੇ ਨਾਲ ਲਟਕਦਾ ਹੋਇਆ ਮਿਲਿਆ ਪੂਰਾ ਪਰਿਵਾਰ, ਮ੍ਰਿਤਕਾਂ ’ਚ 3 ਬੱਚੇ ਵੀ ਸ਼ਾਮਲ

ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਲਾਸ਼ਾਂ ਪੁਲਿਸ ਨੇ ਬਰਾਮਦ ਕੀਤੀਆਂ ਹਨ, ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਲਟਕਾਇਆ ਹੈ।

By  Aarti July 1st 2024 02:37 PM

Family Committed Self Killing:  ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਫਐਸਐਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। 

ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਲਾਸ਼ਾਂ ਪੁਲਿਸ ਨੇ ਬਰਾਮਦ ਕੀਤੀਆਂ ਹਨ, ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਲਟਕਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਦੱਸ ਦਈਏ ਕਿ ਅਲੀਰਾਜਪੁਰ ਦੇ ਸੋਂਡਵਾ ਥਾਣਾ ਖੇਤਰ ਦੇ ਰੌੜੀ ਪਿੰਡ 'ਚ ਸੋਮਵਾਰ ਨੂੰ ਇਕ ਘਰ 'ਚੋਂ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਇਨ੍ਹਾਂ ਵਿੱਚ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਰਾਕੇਸ਼, ਉਸ ਦੀ ਪੁੱਤਰੀ ਲਲਿਤਾ, ਬੇਟੀ ਲਕਸ਼ਮੀ, ਪੁੱਤਰ ਪ੍ਰਕਾਸ਼ ਅਤੇ ਅਕਸ਼ੈ ਵਜੋਂ ਹੋਈ ਹੈ। 

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਰਾਜੇਸ਼ ਵਿਆਸ ਵੀ ਮੌਕੇ 'ਤੇ ਪਹੁੰਚ ਗਏ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਰਹੀ ਹੈ। ਪੂਰੇ ਪਰਿਵਾਰ ਦੀਆਂ ਲਾਸ਼ਾਂ ਇਕੱਠੇ ਬਰਾਮਦ ਹੋਣ ਤੋਂ ਬਾਅਦ ਰਿਸ਼ਤੇਦਾਰ ਇਸ ਨੂੰ ਕਤਲ ਦਾ ਮਾਮਲਾ ਦੱਸ ਰਹੇ ਹਨ। ਪੁਲਿਸ ਕਤਲ ਦੇ ਪਹਿਲੂ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਕਾਬਿਲੇਗੌਰ ਹੈ ਕਿ ਮੱਧ ਪ੍ਰਦੇਸ਼ ਦੀ ਇਸ ਘਟਨਾ ਨੇ ਦਿੱਲੀ ਦੇ ਬੁਰਾੜੀ ਕਾਂਡ ਦੀ ਯਾਦ ਦਿਵਾ ਦਿੱਤੀ ਹੈ। ਦਿੱਲੀ ਵਿੱਚ ਵੀ ਛੇ ਸਾਲ ਪਹਿਲਾਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਦੋਂ ਇੱਕ ਹੀ ਪਰਿਵਾਰ ਦੇ 11 ਲੋਕਾਂ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਸੀ। ਇਸ ਘਟਨਾ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸ਼ੁਰੂਆਤੀ ਜਾਂਚ 'ਚ ਮਾਮਲਾ ਕਤਲ ਦਾ ਜਾਪਦਾ ਸੀ ਪਰ ਸੀਸੀਟੀਵੀ ਅਤੇ ਪੋਸਟ ਮਾਰਟਮ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਇਸ ਨੂੰ ਸਮੂਹਿਕ ਖੁਦਕੁਸ਼ੀ ਦਾ ਮਾਮਲਾ ਮੰਨਿਆ ਹੈ। ਇਸ ਮਾਮਲੇ 'ਚ ਤੰਤਰ-ਮੰਤਰ ਦਾ ਕੋਣ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ: Excise Policy Case: ਅਰਵਿੰਦ ਕੇਜਰੀਵਾਲ ਫਿਰ ਪਹੁੰਚੇ ਹਾਈਕੋਰਟ, CBI ਦੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ

Related Post