Pankaj Tripathi Father: ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੇ ਪਿਤਾ ਦਾ ਹੋਇਆ ਦੇਹਾਂਤ, ਸਦਮੇ ’ਚ ਅਦਾਕਾਰ

ਬਾਲੀਵੁੱਡ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਫਿਲਮ ਓਐਮਜੀ 2 ਦੀ ਸਫਲਤਾ ਦਾ ਜਸ਼ਨ ਮਨਾ ਰਹੇ ਅਦਾਕਾਰ ਪੰਕਜ ਤ੍ਰਿਪਾਠੀ ਸੋਗ 'ਚ ਹਨ।

By  Aarti August 21st 2023 03:54 PM

Pankaj Tripathi Father: ਬਾਲੀਵੁੱਡ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਫਿਲਮ ਓਐਮਜੀ 2 ਦੀ ਸਫਲਤਾ ਦਾ ਜਸ਼ਨ ਮਨਾ ਰਹੇ ਅਦਾਕਾਰ ਪੰਕਜ ਤ੍ਰਿਪਾਠੀ ਸੋਗ 'ਚ ਹਨ। ਮਿਲੀ ਜਾਣਕਾਰੀ ਮੁਤਾਬਿਕ ਬਾਲੀਵੁੱਡ ਦੇ ਦਮਦਾਰ ਅਦਾਕਾਰ ਪੰਕਜ ਤ੍ਰਿਪਾਠੀ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਉਹ 98 ਸਾਲ ਦੇ ਸਨ। 

ਮੀਡੀਆ ਰਿਪੋਰਟਾਂ ਮੁਤਾਬਕ ਪੰਕਜ ਤ੍ਰਿਪਾਠੀ ਦੇ ਪਿਤਾ ਨੇ ਆਪਣੇ ਜੱਦੀ ਪਿੰਡ ਬੇਲਸੰਦ ਵਿੱਚ ਆਖਰੀ ਸਾਹ ਲਿਆ ਅਤੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

ਦੱਸ ਦਈਏ ਕਿ ਅਦਾਕਾਰ ਪੰਕਜ ਤ੍ਰਿਪਾਠੀ ਆਪਣੇ ਪਿਤਾ ਦੇ ਬਹੁਤ ਕਰੀਬ ਸਨ। ਪਿਤਾ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਉਹ ਸਦਮੇ 'ਚ ਹਨ। ਹਾਲਾਂਕਿ ਪੰਕਜ ਤ੍ਰਿਪਾਠੀ ਦੇ ਪਿਤਾ ਦਾ ਦਿਹਾਂਤ ਕਿਵੇਂ ਹੋਇਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੰਕਜ ਤ੍ਰਿਪਾਠੀ ਦੇ ਪਰਿਵਾਰ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ 'ਚ ਇਸ ਸਮੇਂ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Salman Khan New Look: ਇਸ ਨਵੇਂ ਲੁੱਕ ’ਚ ਨਜ਼ਰ ਆਏ ਸਲਮਾਨ ਖ਼ਾਨ; ਫੈਨਜ਼ ਦੇਖ ਹੋਏ ਹੈਰਾਨ, ਤੁਸੀਂ ਵੀ ਦੇਖੋ

Related Post