Satish Kaushik Passed Away: ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਹੋਇਆ ਦੇਹਾਂਤ, ਅਨੁਪਮ ਖੇਰ ਨੇ ਟਵੀਟ ਕਰ ਦਿੱਤੀ ਜਾਣਕਾਰੀ

ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਵੀਰਵਾਰ ਤੜਕੇ ਦੇਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਖ਼ਾਸ ਦੋਸਤ ਅਨੁਪਮ ਖੇਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਦਿੱਤੀ।

By  Aarti March 9th 2023 08:51 AM -- Updated: March 9th 2023 09:02 AM

Satish Kaushik Passed Away: ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਵੀਰਵਾਰ ਤੜਕੇ ਦੇਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਦੇਰ ਰਾਤ ਸਿਹਤ ਵਿਗੜਨ ਤੋਂ ਬਾਅਦ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਖ਼ਾਸ ਦੋਸਤ ਅਨੁਪਮ ਖੇਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਦਿੱਤੀ। 


ਅਦਾਕਾਰ ਅਨੁਪਮ ਖੇਰ ਨੇ ਟਵੀਟ ਕਰਕੇ ਆਪਣੇ ਖ਼ਾਸ ਦੋਸਤ ਨੂੰ ਗੁਆਉਣ ਦਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਜਾਣਦਾ ਹਾਂ 'ਮੌਤ ਇਸ ਦੁਨੀਆ ਦਾ ਆਖਰੀ ਸੱਚ ਹੈ। ਪਰ ਮੈਂ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਮੈਂ ਆਪਣੇ ਜਿਗਰੀ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ। 45 ਸਾਲਾਂ ਦੀ ਦੋਸਤੀ 'ਤੇ ਅਜਿਹਾ ਅਚਾਨਕ ਪੂਰਾ ਵਿਰਾਮ। ਸਤੀਸ਼ ਤੇਰੇ ਬਿਨਾਂ ਜ਼ਿੰਦਗੀ ਕਦੇ ਵੀ ਪਹਿਲਾਂ ਵਰਗੀ ਨਹੀਂ ਹੋਵੇਗੀ। ਓਮ ਸ਼ਾਂਤੀ!


ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ  ਹੈ। ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ਚ ਜ਼ਿੰਦਾ ਰਹੋਗੇ। 

Related Post