ਪਟਨਾ ਤੇ ਜੈਪੁਰ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ

Bomb Threat Emails : ਈ-ਮੇਲ ਰਾਹੀਂ ਭੇਜੀ ਗਈ ਧਮਕੀ ਵਿੱਚ ਲਿਖਿਆ ਗਿਆ ਹੈ ਕਿ ਦੋਵੇਂ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਭਰੀ ਈ-ਮੇਲ ਤੋਂ ਬਾਅਦ CISF ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਦੋਵਾਂ ਹਵਾਈ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।

By  KRISHAN KUMAR SHARMA June 18th 2024 05:21 PM -- Updated: June 18th 2024 05:29 PM

Bomb Threat Emails : ਪਟਨਾ ਅਤੇ ਜੈਪੁਰ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਦੋਵਾਂ ਥਾਵਾਂ 'ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਈ-ਮੇਲ ਰਾਹੀਂ ਭੇਜੀ ਗਈ ਧਮਕੀ ਵਿੱਚ ਲਿਖਿਆ ਗਿਆ ਹੈ ਕਿ ਦੋਵੇਂ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਭਰੀ ਈ-ਮੇਲ ਤੋਂ ਬਾਅਦ CISF ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਦੋਵਾਂ ਹਵਾਈ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਹਵਾਈ ਅੱਡੇ ਦੀ ਤਲਾਸ਼ੀ ਲਈ। ਹਾਲਾਂਕਿ, ਕੁਝ ਵੀ ਬਰਾਮਦ ਨਹੀਂ ਹੋਇਆ।

ਦੱਸ ਦਈਏ ਕਿ ਕਿ ਹਾਲ ਹੀ ਦੇ ਦਿਨਾਂ ਵਿੱਚ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਹਵਾਈ ਅੱਡਿਆਂ, ਹਸਪਤਾਲਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਧਮਕੀ ਭਰੀ ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਕਰੀਬ 1 ਵਜੇ ਇਕ ਧਮਕੀ ਭਰੀ ਈਮੇਲ ਮਿਲੀ।

ਇਸ ਤੋਂ ਪਹਿਲਾਂ ਸਵੇਰੇ ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ, ਜੋ ਬਾਅਦ ਵਿੱਚ ਝੂਠ ਸਾਬਤ ਹੋਈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਸਵੇਰੇ 9.35 ਵਜੇ, ਆਈਜੀਆਈ ਹਵਾਈ ਅੱਡੇ ਦੇ ਡਾਇਲ ਦਫ਼ਤਰ ਨੂੰ ਇੱਕ ਈ-ਮੇਲ ਮਿਲਿਆ ਜਿਸ ਵਿੱਚ ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਸੀ।" ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੀ ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Related Post