Palak Khichdi: ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਪਾਲਕ ਦੀ ਖਿਚੜੀ ਦਾ ਸੇਵਨ

ਪਾਲਕ ਦੀ ਖਿਚੜੀ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਪਾਲਕ ਪ੍ਰੋਟੀਨ, ਆਇਰਨ, ਵਿਟਾਮਿਨ ਕੇ, ਵਿਟਾਮਿਨ ਏ, ਵਿਟਾਮਿਨ ਸੀ, ਫਾਈਬਰ ਵਰਗੇ ਤੱਤਾਂ ਨਾਲ ਭਰਪੂਰ ਹੁੰਦੀ ਹੈ।

By  Aarti November 14th 2023 02:22 PM

Spinach Khichdi Benefits: ਪਾਲਕ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਪਾਲਕ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਹਾਲਾਂਕਿ ਤੁਸੀਂ ਪਾਲਕ ਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ ਪਰ ਕੀ ਤੁਸੀਂ ਕਦੇ ਪਾਲਕ ਦੀ ਖਿਚੜੀ ਦਾ ਸੇਵਨ ਕੀਤਾ ਹੈ?

ਪਾਲਕ ਦੀ ਖਿਚੜੀ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਪਾਲਕ ਪ੍ਰੋਟੀਨ, ਆਇਰਨ, ਵਿਟਾਮਿਨ ਕੇ, ਵਿਟਾਮਿਨ ਏ, ਵਿਟਾਮਿਨ ਸੀ, ਫਾਈਬਰ ਵਰਗੇ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਭਾਰ ਘਟਾਉਣ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਮਦਦਗਾਰ ਹੈ। ਤਾਂ ਆਓ ਜਾਣਦੇ ਹਾਂ ਪਾਲਕ ਖਿਚੜੀ ਖਾਣ ਦੇ ਕੀ ਫਾਇਦੇ ਹਨ।

ਭਾਰ ਘਟਾਉਣ 'ਚ ਮਦਦਗਾਰ : 

ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਾਲਕ ਖਿਚੜੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰੀਆਂ ਰੱਖਦਾ ਹੈ ਅਤੇ ਭਾਰ ਘਟਾਉਣ 'ਚ ਮਦਦ ਕਰਦਾ ਹੈ।

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ :

ਤੁਸੀਂ ਪਾਲਕ ਦੀ ਖਿਚੜੀ ਖਾਂ ਕੇ ਵੀ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਮਦਦ ਕਰਦਾ ਹੈ।

ਇਮਿਊਨਿਟੀ ਵਧਾਉਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੀ ਇਮਿਊਨਿਟੀ ਨੂੰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਾਲਕ ਦੀ ਖਿਚੜੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸਦੇ ਸੇਵਨ ਨਾਲ ਤੁਹਾਨੂੰ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਮਿਲੇਗਾ, ਜੋ ਤੁਹਾਨੂੰ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ, ਜੋ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।

ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : 

ਤੁਸੀਂ ਪਾਚਨ ਕਿਰਿਆ ਨੂੰ ਸੁਧਾਰਨ ਲਈ ਵੀ ਪਾਲਕ ਦੀ ਖਿਚੜੀ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ ਜੋ ਤੁਹਾਨੂੰ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਦੂਰ ਰੱਖਣ 'ਚ ਮਦਦ ਕਰਦਾ ਹੈ। 

ਖੂਨ ਦੀ ਕਮੀ ਨੂੰ ਦੂਰ ਕਰਨ 'ਚ ਮਦਦਗਾਰ : 

ਜੇਕਰ ਤੁਹਾਡੇ ਸਰੀਰ 'ਚ ਖੂਨ ਦੀ ਕਮੀ ਹੈ ਤਾਂ ਤੁਹਾਨੂੰ ਪਾਲਕ ਦੀ ਖਿਚੜੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਪਾਲਕ ਦੀ ਖਿਚੜੀ ਵਿੱਚ ਪਾਇਆ ਜਾਣ ਵਾਲਾ ਆਇਰਨ ਸਰੀਰ ਵਿੱਚ ਲਾਲ ਖੂਨ ਦੇ ਸੈੱਲਾਂ ਨੂੰ ਬਣਾਉਣ ਵਿੱਚ ਮਦਦ ਕਰਦਾ ਹੈ।

ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: Post Diwali Detox: ਦੀਵਾਲੀ ਤੋਂ ਬਾਅਦ ਸਰੀਰ ਨੂੰ ਡੀਟੌਕਸ ਰੱਖਣ 'ਚ ਮਦਦਗਾਰ ਇਹ ਨੁਸਖੇ, ਕਈ ਮਿਲਣਗੇ ਫਾਇਦੇ

Related Post