ਵਿਅਕਤੀ ਦੀ ਬਹਾਦਰੀ ਸਦਕਾ ਲੁੱਟ ਦੀ ਕੋਸ਼ਿਸ਼ ਨਾਕਾਮ, ਲੁਟੇਰੇ ਨੂੰ ਧਰ ਦਬੋਚਿਆ

By  Jasmeet Singh November 21st 2022 04:49 PM

ਅੰਮ੍ਰਿਤਸਰ, 21 ਨਵੰਬਰ: ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧੀਨ ਪੈਂਦੇ ਥਾਣਾ ਕੱਥੂਨੰਗਲ ਦੇ ਏਰੀਆ ਵਿੱਚ ਹਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਚਵਿੰਡਾ ਦੇਵੀ ਜੋ ਕਿ ਢੇਰੀ ਲਾ ਕੇ ਬਰਤਨ ਵੇਚਣ ਦਾ ਕੰਮ ਕਰਦਾ ਹੈ, ਨੂੰ 02 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਹਿਜ਼ਾਦਾ ਨੇੜੇ ਰੋਕ ਕੇ ਪਿਸਟਲ ਦਿਖਾ ਕੇ ਉਸਦੀ ਜੇਬ ਵਿਚੋਂ ਡਰਾ ਧਮਕਾ ਕੇ 4000 ਰੁਪਏ ਕੱਢ ਲਏ ਤਾਂ ਹਰਜੀਤ ਸਿੰਘ ਨੇ ਵਿਰੋਧ ਕੀਤਾ ਅਤੇ ਮੋਟਰਸਾਈਕਲ ਦੇ ਪਿਛਲੇ ਪਾਸੇ ਸਵਾਰ ਵਿਅਕਤੀ ਨਾਲ ਹੱਥੋਪਾਈ ਹੋ ਗਿਆ।

ਇਸੇ ਦੌਰਾਨ ਮੋਟਰਸਾਈਕਲ ਚਾਲਕ ਸਮੇਤ ਮੋਟਰਸਾਈਕਲ ਮੌਕਾ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਥਾਣਾ ਕੱਥੂਨੰਗਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮੌਕੇ ਤੋਂ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ 1 ਨਜਾਇਜ  ਪਿਸਟਲ ਬ੍ਰਾਮਦ ਕਰ ਲਿਆ ਹੈ, ਇਸਦੇ ਸਾਥੀ ਦੀ ਭਾਲ ਜਾਰੀ ਹੈ ਅਤੇ ਉਸਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਿੰਸਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਝੰਜੀਆਂ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ, ਜਿਸ ਪਾਸੋਂ 01 ਨਜਾਇਜ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 06 ਜਿੰਦਾ ਰੋਂਦਾ ਪੁਲਿਸ ਵੱਲੋਂ ਕਬਜੇ ਵਿੱਚ ਲਏ ਗਏ ਹਨ। ਇਸ ਸਬੰਧੀ ਮੁਲਜ਼ਮਾਂ ਖਿਲਾਫ ਥਾਣਾ ਕੱਥੂਨੰਗਲ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਮੁਲਜ਼ਮ ਪ੍ਰਿਸਪਾਲ ਸਿੰਘ ਖ਼ਿਲਾਫ ਪਹਿਲਾਂ ਵੀ ਮੁਕੱਦਮਾ ਨੰ. 01/19 ਜੁਰਮ 307 ਭ:ਦ, 25/27/54/59 ਅਸਲਾ

ਇਹ ਵੀ ਪੜ੍ਹੋ: ਜੰਮੂ ਕਸ਼ਮੀਰ 'ਚ ਭਾਜਪਾ ਆਗੂ ਨੇ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਸਿੱਖ ਸੰਗਤ ਨੂੰ ਸੌਂਪੀਆਂ

ਐਕਟ ਥਾਣਾ ਫਤਿਹਗੜ੍ਹ ਚੂੜੀਆਂ, ਪੁਲਿਸ ਜ਼ਿਲ੍ਹਾ ਬਟਾਲਾ ਅਤੇ ਮੁਕੱਦਮਾ ਨੰਬਰ 62/18 ਜੁਰਮ 379ਬੀ ਭ:ਦ ਥਾਣਾ ਸਦਰ ਪਠਾਨਕੋਟ ਵਿੱਚ ਦਰਜ ਹਨ ਅਤੇ ਵੱਖ-ਵੱਖ ਅਦਾਲਤਾਂ ਵੱਲੋਂ ਮੁਲਜ਼ਮ ਭਗੌੜਾ ਚੱਲ ਰਿਹਾ ਹੈ।

ਸਵਪਨ ਸ਼ਰਮਾ, ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜੀ ਦੀ ਅਗਵਾਈ ਹੇਠ ਥਾਣਾ ਕਥੂਨੰਗਲ ਦੀ ਪੁਲਿਸ ਵੱਲੋਂ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਮੁਲਜ਼ਮ ਨਜਾਇਜ ਹਥਿਆਰ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਬਾਰੇ ਵੀ ਪਤਾ ਕਰਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। 

ਪੁਲਿਸ ਦਾ ਕਹਿਣਾ ਕਿ ਭਵਿੱਖ ਵਿਚ ਵੀ ਨਜਾਇਜ ਹਥਿਆਰ ਰੱਖਣ/ਸਪਲਾਈ ਕਰਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਜਾ ਸਕੇ।

Related Post