ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ, ਲਾੜੇ ਤੇ ਸਰਵਾਲੇ ਨੇ ਲਿਆ ਹਿੱਸਾ
Aarti
December 2nd 2022 01:45 PM
ਅੰਮ੍ਰਿਤਸਰ (ਮਨਿੰਦਰ ਮੋਂਗਾ, 2 ਦਸੰਬਰ 2022): ਬੰਦੀ ਸਿੰਘਾਂ ਦੀ ਰਿਹਾਈ ਲਈ ਕਾਫੀ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਦਸਤਖਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਜਿਲ੍ਹਿਆਂ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਵੱਡੀ ਗਿਣਤੀ ’ਚ ਸਿੱਖ ਸੰਗਤ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖਤੀ ਮੁਹਿੰਮ ਦੇ ਲਈ ਚਲਾਈ ਗਈ ਮੁਹਿੰਮ ਵਿੱਚ ਵਿਆਹ ਤੋਂ ਪਹਿਲਾਂ ਲਾੜੇ ਅਤੇ ਸਰਵਾਲੇ ਨੇ ਵੀ ਹਿੱਸਾ ਲਿਆ।
ਕਾਬਿਲੇਗੌਰ ਹੈ ਕਿ ਪੰਜਾਬ ਦੇ 25 ਗੁਰਦੁਆਰਿਆਂ ਵਿੱਚ ਦਸਤਖਤ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿੱਥੇ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਨੇ ਪਹੁੰਚ ਕੇ ਇਸ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਸਿੱਖ ਸੰਗਤ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਦਸਤਖਤ ਕਰਕੇ ਫਾਰਮ ਭਰੇ।
ਇਹ ਵੀ ਪੜੋ: ਗੰਨ ਕਲਚਰ ਖਿਲਾਫ ਐਕਸ਼ਨ ’ਚ ਬਠਿੰਡਾ ਪੁਲਿਸ, 89 ਲੋਕਾਂ ਨੂੰ ਜਾਰੀ ਕੀਤਾ ਨੋਟਿਸ