ਓਵਰਟੇਕ ਕਰਦੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭਰਾ-ਭੈਣ ਦੀ ਮੌਤ

By  Aarti December 7th 2022 03:32 PM

ਸ੍ਰੀ ਮੁਕਤਸਰ ਸਾਹਿਬ (7 ਦਸੰਬਰ 2022): ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਤੜਕਸਾਰ ਰੂਹ ਕੰਬਾਉ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਪਿੰਡ ਕਬਰਵਾਲਾ ਦੇ ਦੋ ਭੈਣ ਭਰਾ ਦੀ ਦਰਦਨਾਕ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਛੋਟਾ ਭਰਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਭੁੱਚੋ ਦੇ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਤਿੰਨੋਂ ਭੈਣ ਭਰਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਕੂਲ ਵੱਲ ਨੂੰ ਜਾ ਰਹੇ ਸੀ ਕਿ ਅਚਾਨਕ ਰਸਤੇ ਵਿੱਚ ਟਰੱਕ ਚਾਲਕ ਵੱਲੋਂ ਓਵਰਟੈਕ ਕਰਦੇ ਹੋਏ ਮੋਟਰਸਾਈਕਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਕਾਰਨ ਦੋ ਦੀ ਮੌਤ ਹੋ ਗਈ। ਫਿਲਹਾਲ ਇਸ ਹਾਦਸੇ ਤੋਂ ਬਾਅਦ ਮ੍ਰਿਤਕ ਬੱਚਿਆ ਦੇ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। 

ਉੱਥੇ ਹੀ ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਮੌਕੇ ਉੱਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਰੱਕ ਚਾਲਕ ਟਰੱਕ ਨੂੰ ਉੱਥੇ ਛੱਡ ਕੇ ਫਰਾਰ ਹੋ ਗਿਆ ਸੀ ਜਿਸ ਨੂੰ ਕਾਬੂ ਕਰ ਲਿਆ ਗਿਆ ਹੈ। 

ਇਹ ਵੀ ਪੜੋ: ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਆਈ ਸ਼ਾਮਤ

Related Post