ਅਬੋਹਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ

Punjab News: ਸਵੇਰੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ ਮਟੇਰੋ ਕਲੋਨੀ ਵਿੱਚ ਜ਼ਮੀਨ ਨੂੰ ਲੈ ਕੇ ਦੋ ਭਰਾਵਾਂ ਵਿੱਚ ਝਗੜਾ ਹੋ ਗਿਆ।

By  Amritpal Singh July 8th 2024 03:08 PM

Punjab News: ਸਵੇਰੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ ਮਟੇਰੋ ਕਲੋਨੀ ਵਿੱਚ ਜ਼ਮੀਨ ਨੂੰ ਲੈ ਕੇ ਦੋ ਭਰਾਵਾਂ ਵਿੱਚ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਵਿਚਾਲੇ ਖੂਨੀ ਟਕਰਾਅ ਹੋ ਗਿਆ। ਜਿਸ 'ਚ ਵੱਡੇ ਭਰਾ ਨੇ ਛੋਟੇ ਭਰਾ 'ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੰਕਜ ਦੇ ਪਿਤਾ ਧਰਮਪਾਲ ਉਮਰ ਕਰੀਬ 35 ਸਾਲ ਨੇ ਦੱਸਿਆ ਕਿ ਉਹ ਸਵੇਰੇ ਬਾਜ਼ਾਰ ਆਇਆ ਸੀ। ਜਦੋਂ ਕਿ ਉਸ ਦੇ ਦੋ ਲੜਕੇ ਪੰਕਜ ਅਤੇ ਸੁਰਿੰਦਰ ਘਰ ਵਿੱਚ ਸਨ। ਉਸ ਨੂੰ ਸੂਚਨਾ ਮਿਲੀ ਕਿ ਦੋਵਾਂ ਭਰਾਵਾਂ ਵਿੱਚ ਲੜਾਈ ਚੱਲ ਰਹੀ ਹੈ। ਜਿਸ 'ਚ ਛੋਟਾ ਬੇਟਾ ਪੰਕਜ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਉਨ੍ਹਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ 7 ਮਹੀਨਿਆਂ ਦੀ ਗਰਭਵਤੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ 2 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਜ਼ਮੀਨ ਨੂੰ ਲੈ ਕੇ ਦੋਵਾਂ ਭਰਾਵਾਂ ਵਿਚ ਲੜਾਈ ਹੋਈ ਸੀ।

Related Post