ਬੀਐੱਸਐੱਫ ਨੇ ਪਾਕਿ ਸਰਹੱਦ 'ਤੇ ਫੜਿਆ ਘੁਸਪੈਠੀਆ, 1 ਪਿਸਤੌਲ ਅਤੇ 5 ਰੌਂਦ ਬਰਾਮਦ, ਜਾਂਚ ਜਾਰੀ

ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਭਾਰਤੀ ਸਰਹੱਦ 'ਚ ਦਾਖਲ ਹੋਏ ਇਕ ਘੁਸਪੈਠੀਏ ਨੂੰ ਫੜਿਆ ਹੈ।

By  Amritpal Singh May 3rd 2024 10:58 AM

Punjab News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਭਾਰਤੀ ਸਰਹੱਦ 'ਚ ਦਾਖਲ ਹੋਏ ਇਕ ਘੁਸਪੈਠੀਏ ਨੂੰ ਫੜਿਆ ਹੈ। ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵੀ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਸਮੇਤ ਕਾਬੂ ਕਰ ਲਿਆ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਘੁਸਪੈਠ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਵਿੱਚ ਹੋਈ। ਦੁਪਹਿਰ ਵੇਲੇ, ਚੌਕਸੀ 'ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਸਰਹੱਦੀ ਸੁਰੱਖਿਆ ਵਾੜ ਵੱਲ ਆ ਰਹੇ ਇੱਕ ਵਿਅਕਤੀ ਦੀ ਸ਼ੱਕੀ ਹਰਕਤ ਦੇਖੀ। ਬੀਐਸਐਫ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ, ਜਿਸ 'ਤੇ ਉਸ ਨੇ ਆਪਣੀ ਪਿਸਤੌਲ ਕੱਢ ਲਈ ਅਤੇ ਹਵਾ ਵਿੱਚ ਇੱਕ ਰਾਉਂਡ ਫਾਇਰ ਕੀਤਾ।


ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ। ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਘੇਰ ਲਿਆ। ਬੀਐਸਐਫ ਦੇ ਜਵਾਨਾਂ ਨੇ ਉਸਨੂੰ ਆਤਮ ਸਮਰਪਣ ਕਰਨ ਲਈ ਮਜ਼ਬੂਰ ਕੀਤਾ ਅਤੇ ਬਾਅਦ ਵਿੱਚ ਦੁਪਹਿਰ 1:50 ਵਜੇ ਦੇ ਕਰੀਬ ਉਸਨੂੰ ਕਾਬੂ ਕਰ ਲਿਆ ਗਿਆ।

ਤਲਾਸ਼ੀ ਦੌਰਾਨ ਪਿਸਤੌਲ ਬਰਾਮਦ

ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ 'ਚੋਂ 0.38 ਕੈਲੀਬਰ ਦੀਆਂ ਗੋਲੀਆਂ ਦੇ 01 ਪਿਸਤੌਲ, ਇਕ ਮੈਗਜ਼ੀਨ ਅਤੇ 05 ਰੌਂਦ ਬਰਾਮਦ ਹੋਏ। ਬੀਐਸਐਫ ਅਤੇ ਹੋਰ ਏਜੰਸੀਆਂ ਵੱਲੋਂ ਹੋਰ ਜਾਣਕਾਰੀ ਹਾਸਲ ਕਰਨ ਲਈ ਘੁਸਪੈਠੀਏ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਪੁਲਿਸ ਹਵਾਲੇ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Related Post