Pakistan Drone: ਮੁੜ ਸਰਹੱਦ ਪਾਰੋਂ ਪਾਕਿਸਤਾਨੀ ਡਰੋਨ ਦੀ ਦਸਤਕ. ਤਲਾਸ਼ੀ ਦੌਰਾਨ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ
ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧਿਨ ਪੈਂਦੀ ਬੀਐਸਐਫ ਦੀ 22 ਬਟਾਲੀਅਨ ਬੀਓਪੀ ਰਾਮਕੋਟ ਵਿਖੇ ਪਾਕਿਸਤਾਨੀ ਡਰੋਨ ਦਿਖਾਈ ਦਿੱਤਾ। ਜਿਸ ‘ਤੇ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕਰ ਦਿੱਤੀ।
Pakistan Drone: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਆਏ ਦਿਨ ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪਰ ਸਰਹੱਦ ‘ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੰਦੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਥਾਣਾ ਲੋਪੋਕੇ ਦੇ ਅਧਿਨ ਪੈਂਦੀ ਬੀਐਸਐਫ ਦੀ 22 ਬਟਾਲੀਅਨ ਬੀਓਪੀ ਰਾਮਕੋਟ ਵਿਖੇ ਪਾਕਿਸਤਾਨੀ ਡਰੋਨ ਦਿਖਾਈ ਦਿੱਤਾ।
5 ਪੈਕੇਟ ਹੈਰੋਇਨ ਦੇ ਬਰਾਮਦ
ਮਿਲੀ ਜਾਣਕਾਰੀ ਮੁਤਾਬਿਕ ਥਾਣਾ ਲੋਪੋਕੇ ਨੇੜੇ ਡਰੋਨ ਦਿਖਾਈ ਦੇਣ ਤੋਂ ਬਾਅਦ ਜਵਾਨਾਂ ਵੱਲੋਂ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡਰੋਨ ਮੁੜ ਪਾਕਿਸਤਾਨ ਵੱਲ ਨੂੰ ਚਲਾ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ 5 ਪੈਕੇਟ ਹੈਰੋਇਨ ਦੇ ਬਹਾਮਦ ਹੋਏ। ਫਿਲਹਾਲ ਨੇੜੇ ਦੇ ਇਲਾਕਿਆਂ ਚ ਸਰਚ ਅਭਿਆਨ ਜਾਰੀ ਹੈ।
ਪਾਕਿਸਤਾਨੀ ਘੁਸਪੈਠ ਬੇਰੋਕ ਜਾਰੀ
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਪਾਕਿਸਤਾਨੀ ਘੁਸਪੈਠ ਬੇਰੋਕ ਜਾਰੀ ਹੈ। ਪਾਕਿਸਤਾਨ ਡਰੋਨ ਰਾਹੀਂ ਪੰਜਾਬ ਵਿੱਚ ਲਗਾਤਾਰ ਨਸ਼ਿਆਂ ਦਾ ਕਾਰੋਬਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਭਾਰਤੀ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਦੀ ਹਰ ਇੱਕ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Odisha Train Accident: ਰੇਲ ਮੰਤਰੀ ਨੇ ਘਟਨਾ ਸਥਾਨ ਦਾ ਲਿਆ ਜਾਇਜਾ;ਰੇਲਵੇ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ, ਜਾਣੋ ਹੁਣ ਤੱਕ ਦੀ ਅਪਡੇਟ