BSP Chief Mayawati Successor: ਬਸਪਾ ਸੁਪਰੀਮੋ ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀ

ਬਸਪਾ ਸੁਪਰੀਮੋ ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ।

By  Aarti December 10th 2023 01:34 PM
BSP Chief Mayawati Successor: ਬਸਪਾ ਸੁਪਰੀਮੋ ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀ

BSP Chief Mayawati Successor: ਬਸਪਾ ਸੁਪਰੀਮੋ ਮਾਇਆਵਤੀ ਨੇ ਵੱਡਾ ਐਲਾਨ ਕੀਤਾ ਹੈ। ਐਤਵਾਰ ਨੂੰ ਡੇਢ ਘੰਟੇ ਤੱਕ ਚੱਲੀ ਬੈਠਕ ਤੋਂ ਬਾਅਦ ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ।

ਲਖਨਊ ਵਿੱਚ ਬਸਪਾ ਮੁਖੀ ਮਾਇਆਵਤੀ ਨੇ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਸੀ। ਆਕਾਸ਼ ਆਨੰਦ ਵੀ ਆਪਣੀ ਕਾਰ ਵਿੱਚ ਮਾਇਆਵਤੀ ਦੇ ਨਾਲ ਦਫ਼ਤਰ ਪਹੁੰਚੇ। ਇਸ ਵਿੱਚ 28 ਰਾਜਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਅਧਿਕਾਰੀਆਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਸਬੰਧੀ ਹੁਣ ਤੱਕ ਕੀਤੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਬਸਪਾ ਮੁਖੀ ਨੇ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਤੇ ਸੂਬਾ ਕੋਆਰਡੀਨੇਟਰਾਂ ਤੋਂ ਲੋਕ ਸਭਾ ਦੀਆਂ ਤਿਆਰੀਆਂ ਬਾਰੇ ਰਿਪੋਰਟ ਮੰਗੀ ਸੀ।

ਇਹ ਵੀ ਪੜ੍ਹੋ: Karni Sena Chief Murder: ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ ’ਚ ਸ਼ਾਮਲ ਦੋਵੇਂ ਸ਼ੂਟਰ ਚੰਡੀਗੜ੍ਹ ਤੋਂ ਗ੍ਰਿਫ਼ਤਾਰ

Related Post