Budget 2023 : ਔਰਤਾਂ ਲਈ ਬਚਤ ਪੱਤਰ ਸਕੀਮ ਸ਼ੁਰੂ ਕਰਨ ਦਾ ਐਲਾਨ, 7.5 ਫ਼ੀਸਦੀ ਮਿਲੇਗਾ ਵਿਆਜ

By  Ravinder Singh February 1st 2023 03:24 PM -- Updated: February 1st 2023 03:25 PM

Union Budget 2023 : ਕੇਂਦਰ ਸਰਕਾਰ ਨੇ 2023-24 ਦੇ ਬਜਟ ਵਿਚ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਹਿਲਾ ਸਨਮਾਨ ਬਚਤ ਪੱਤਰ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ 'ਚ ਔਰਤਾਂ ਨੂੰ 2 ਲੱਖ ਰੁਪਏ ਦੀ ਬਚਤ 'ਤੇ 7.5 ਫੀਸਦੀ ਵਿਆਜ ਮਿਲੇਗਾ।


ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਇਕ ਵਾਰ ਦੀ ਨਵੀਂ ਛੋਟੀ ਬਚਤ ਸਕੀਮ ਮਹਿਲਾ ਸਨਮਾਨ ਬੱਚਤ ਪੱਤਰ ਮੁਹੱਈਆ ਕਰਵਾਇਆ ਜਾਵੇਗਾ।  ਇਸ 'ਚ ਔਰਤਾਂ ਨੂੰ 2 ਲੱਖ ਦੀ ਬਚਤ 'ਤੇ 7.5 ਫੀਸਦੀ ਵਿਆਜ ਮਿਲੇਗਾ। ਇਸ ਐਲਾਨ ਤੋਂ ਬਾਅਦ ਸਰਕਾਰ ਦੀ ਕਾਫੀ ਤਾਰੀਫ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Budget 2023: ਬਜਟ ਤੋਂ ਪਹਿਲਾਂ ਜਾਰੀ ਹੋਏ ਪੈਟਰੋਲ, ਡੀਜ਼ਲ ਤੇ ਐਲਪੀਜੀ ਦੇ ਨਵੇਂ ਰੇਟ

ਦੇਸ਼ ਦੀਆਂ ਬਹੁਤ ਸਾਰੀਆਂ ਔਰਤਾਂ ਹੁਣ ਮਹਿਲਾ ਸਨਮਾਨ ਬਚਤ ਪੱਤਰ ਯੋਜਨਾ ਰਾਹੀਂ ਕਾਫੀ ਬੱਚਤ ਕਰ ਸਕਦੀਆਂ ਹਨ। ਔਰਤਾਂ ਲਈ ਇਸ ਵਿਸ਼ੇਸ਼ ਯੋਜਨਾ ਤਹਿਤ ਹੁਣ ਔਰਤ ਜਾਂ ਬੱਚੀ ਦੇ ਨਾਂ 'ਤੇ 2 ਲੱਖ ਰੁਪਏ ਤੱਕ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਇਸ 'ਤੇ 7.5 ਫੀਸਦੀ ਵਿਆਜ ਦਿੱਤਾ ਜਾਵੇਗਾ ਅਤੇ ਇਹ ਸਕੀਮ ਮਾਰਚ 2025 ਤੱਕ ਲਾਗੂ ਰਹੇਗੀ।

Related Post