Ayushman Bharat Card : 5 ਲੱਖ ਤੋਂ ਦੁੱਗਣੀ ਹੋ ਸਕਦੀ ਹੈ ਮੁਫ਼ਤ ਇਲਾਜ ਦੀ ਸਹੂਲਤ! 70 ਸਾਲ ਤੋਂ ਉਪਰ ਵੀ...

Ayushman Bharat Yojana : ਕੇਂਦਰ ਸਰਕਾਰ ਆਗਾਮੀ ਬਜਟ ਸੈਸ਼ਨ 'ਚ ਆਯੁਸ਼ਮਾਨ ਸਿਹਤ ਬੀਮਾ ਯੋਜਨਾ (Free Health Insurance) ਤਹਿਤ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਨੂੰ ਵਧਾ ਕੇ 10 ਲੱਖ ਰੁਪਏ ਤੱਕ ਕਰ ਸਕਦੀ ਹੈ।

By  KRISHAN KUMAR SHARMA July 7th 2024 05:55 PM -- Updated: July 7th 2024 06:00 PM

Ayushman Bharat Yojana : ਆਯੁਸ਼ਮਾਨ ਕਾਰਡ ਧਾਰਕਾਂ (ABPMJAY) ਨੂੰ ਕੇਂਦਰ ਸਰਕਾਰ ਛੇਤੀ ਹੀ ਵੱਡੀ ਖੁਸ਼ਖਬਰੀ ਦੇ ਸਕਦੀ ਹੈ। ਕੇਂਦਰ ਸਰਕਾਰ ਆਗਾਮੀ ਬਜਟ ਸੈਸ਼ਨ 'ਚ ਆਯੁਸ਼ਮਾਨ ਸਿਹਤ ਬੀਮਾ ਯੋਜਨਾ (Free Health Insurance) ਤਹਿਤ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਨੂੰ ਵਧਾ ਕੇ 10 ਲੱਖ ਰੁਪਏ ਤੱਕ ਕਰ ਸਕਦੀ ਹੈ। ਇਸਤੋਂ ਇਲਾਵਾ ਬਜ਼ੁਰਗਾਂ ਨੂੰ ਵੀ ਲਾਭ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ 70 ਸਾਲ ਤੋਂ ਉਪਰ ਵੀ ਇਲਾਜ ਦੀ ਸਹੂਲਤ ਮਿਲ ਸਕੇਗੀ। ਜੇਕਰ ਬਜਟ 'ਚ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਲਗਭਗ 12 ਕਰੋੜ ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਮਿਲੇਗਾ।

ਕੇਂਦਰ ਸਰਕਾਰ ਦੇ ਅਧਿਕਾਰਤ ਸੂਤਰਾਂ ਅਨੁਸਾਰ, ਸਰਕਾਰ ਅਗਲੇ ਤਿੰਨ ਸਾਲਾਂ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਦੁੱਗਣੀ ਕਰਨ 'ਤੇ ਵਿਚਾਰ ਕਰ ਰਹੀ ਹੈ। 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਇਸ ਦੇ ਦਾਇਰੇ ਵਿੱਚ ਲਿਆਂਦੇ ਜਾਣ ਦੀ ਯੋਜਨਾ ਹੈ। ਇਨ੍ਹਾਂ ਵਿੱਚੋਂ ਕੁਝ ਐਲਾਨ ਬਜਟ ਸੈਸ਼ਨ ਵਿੱਚ ਕੀਤੇ ਜਾ ਸਕਦੇ ਹਨ।

ਸਰਕਾਰ 'ਤੇ ਹਰ ਸਾਲ ਪਵੇਗਾ 12,076 ਕਰੋੜ ਰੁਪਏ ਦਾ ਬੋਝ

ਜੇਕਰ ਸਰਕਾਰ ਇਹ ਐਲਾਨ ਕਰਦੀ ਹੈ ਤਾਂ ਸਰਕਾਰੀ ਖਜ਼ਾਨੇ 'ਤੇ ਹਰ ਸਾਲ 12,076 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਅੰਤਰਿਮ ਬਜਟ 2024 ਵਿੱਚ ਸਰਕਾਰ ਨੇ ਯੋਜਨਾ ਦੀ ਵੰਡ ਵਧਾ ਕੇ 7,200 ਕਰੋੜ ਰੁਪਏ ਕਰ ਦਿੱਤੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 27 ਜੂਨ ਨੂੰ ਸੰਸਦ 'ਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗ ਹੁਣ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕਵਰ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਮੁਫਤ ਇਲਾਜ ਦਾ ਲਾਭ ਮਿਲੇਗਾ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਸ ਦਾ ਲਾਭ ਮਿਲਦਾ ਹੈ ਤਾਂ ਇਹ ਗਿਣਤੀ ਖੁਦ ਹੀ 4 ਤੋਂ 5 ਕਰੋੜ ਤੱਕ ਵਧ ਸਕਦੀ ਹੈ।

Related Post