Budget Session 2024: 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਬਜਟ ਸੈਸ਼ਨ; ਇਸ ਦਿਨ ਪੇਸ਼ ਹੋਵੇਗਾ ਬਜਟ

ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਿਫਾਰਿਸ਼ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬਜਟ ਸੈਸ਼ਨ, 2024 ਲਈ 22 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦੇ ਦੋਵੇਂ ਸਦਨਾਂ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

By  Aarti July 6th 2024 04:30 PM -- Updated: July 6th 2024 05:06 PM

Budget Session 2024: ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਇਸ ਦੀਆਂ ਤਰੀਕਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਗਾਮੀ ਬਜਟ ਸੈਸ਼ਨ 22 ਜੁਲਾਈ ਨੂੰ ਸ਼ੁਰੂ ਹੋਵੇਗਾ। ਇਹ 12 ਅਗਸਤ ਤੱਕ ਚੱਲੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੇਂਦਰ ਸਰਕਾਰ ਦੀ ਸਿਫਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਿਫਾਰਿਸ਼ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬਜਟ ਸੈਸ਼ਨ, 2024 ਲਈ 22 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦੇ ਦੋਵੇਂ ਸਦਨਾਂ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਬਜਟ, 2024-25 23 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਚੋਣ ਸਾਲ ਫਰਵਰੀ ਵਿੱਚ ਅੰਤਰਿਮ ਬਜਟ ਪੇਸ਼ ਕੀਤਾ ਸੀ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਦੇ ਬਜਟ 'ਚ ਮੋਦੀ ਸਰਕਾਰ ਦੇ ਵਿਕਸਿਤ ਭਾਰਤ ਦੇ ਮਿਸ਼ਨ 'ਤੇ ਜ਼ੋਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Sidhu Moosewala Murder Case Update: ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਨਹੀਂ ਪਹੁੰਚੇ ਅਦਾਲਤ, ਮੰਗਿਆ ਸਮਾਂ

Related Post