Roadways Bus Accident : ਸੀਮਿੰਟ ਮਿਕਸਰ ਨਾਲ ਟਕਰਾਈ ਰੋਡਵੇਜ਼ ਦੀ ਬੱਸ, 16 ਸਵਾਰੀਆਂ ਜ਼ਖਮੀ
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਵਿਚਾਲੇ ਹੋਈ ਟੱਕਰ 'ਚ 16 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ।
Hoshiarpur Bus Accident : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਦੇ ਟਰੱਕ ਨਾਲ ਟੱਕਰ ਹੋ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਲੋਕਾਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ ਜਗਰਾਓਂ ਡਿੱਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਜੋ ਕਿ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ, ਅੱਡਾ ਖੁੱਡਾ ਨੇੜੇ ਪਿੰਡ ਰੱਲਣ ਦੇ ਪੁਲ ’ਤੇ ਅਚਾਨਕ ਸੀਮਿੰਟ ਦੇ ਮਿਸ਼ਰਣ ਵਾਲੇ ਟਰੱਕ ਨਾਲ ਟਕਰਾ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਐਸਆਰਐਫ ਦੀ ਟੀਮ ਨੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਪਹੁੰਚਾਇਆ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ ਕਿਉਂਕਿ ਉਹ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਡਰਾਈਵਰ ਨੇ ਸਮੇਂ ਸਿਰ ਬਰੇਕਾਂ ਨਹੀਂ ਲਗਾਈਆਂ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਦਾ ਮਾਮਲਾ, ਨਾਨਕ ਨਾਮ ਲੇਵਾ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਚੁੱਕਿਆ ਮੁੱਦਾ