Punjab New AG: ਪੰਜਾਬ ਨੂੰ ਮਿਲਿਆ ਨਵੇਂ ਏ.ਜੀ, ਗੁਰਮਿੰਦਰ ਸਿੰਘ ਦੇ ਨਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ

ਅੱਜ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਨਵੇਂ ਏਜੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

By  Aarti October 5th 2023 11:37 AM -- Updated: October 5th 2023 04:18 PM

Punjab New AG: ਅੱਜ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਨਵੇਂ ਏਜੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ।



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ (ਐਕਸ) ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ। ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ। ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ। ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ।  

ਜਾਣੋ ਕੌਣ ਹਨ ਗੁਰਮਿੰਦਰ ਸਿੰਘ ਗੈਰੀ 

ਦੱਸ ਦਈਏ ਕਿ ਗੁਰਮਿੰਦਰ ਸਿੰਘ ਗੈਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਐਡਵੋਕੇਟ ਗੁਰਮਿੰਦਰ ਸਿੰਘ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ ਸਨ। 

ਗੁਰਮਿੰਦਰ ਸਿੰਘ ਨੂੰ ਜਨਵਰੀ 2014 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਇੱਕ ਸੀਨੀਅਰ ਵਕੀਲ ਵਜੋਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੇ ਅਭਿਆਸ ਦੇ ਖੇਤਰ ਵਿੱਚ ਸੰਵਿਧਾਨਕ, ਵਪਾਰਕ, ਟੈਂਡਰ, ਸੇਵਾ, ਸਾਲਸੀ, ਅਤੇ ਅਪਰਾਧਿਕ ਮਾਮਲੇ ਸ਼ਾਮਲ ਹਨ।

ਉਨ੍ਹਾਂ ਦੇ ਬਾਰ ਵਿੱਚ ਆਪਣੇ ਸਾਲਾਂ ਦੌਰਾਨ, ਉੱਚ-ਪ੍ਰੋਫਾਈਲ ਸਰਕਾਰੀ ਅਤੇ ਗੈਰ-ਸਰਕਾਰੀ ਗਾਹਕਾਂ ਦੀ ਨੁਮਾਇੰਦਗੀ ਕੀਤੀ ਹੈ। ਹੋਰਨਾਂ ਤੋਂ ਇਲਾਵਾ, ਉਹ ਮੈਡੀਕਲ ਕੌਂਸਲ ਆਫ਼ ਇੰਡੀਆ, ਡੈਂਟਲ ਕੌਂਸਲ ਆਫ਼ ਇੰਡੀਆ, ਯੂਨੀਅਨ ਸਰਵਿਸ ਪਬਲਿਕ ਕਮਿਸ਼ਨ, ਪੰਜਾਬ ਵਿਧਾਨ ਸਭਾ ਅਤੇ ਰਾਜ ਦੇ ਹੋਰ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਸਥਾਈ ਵਕੀਲ ਰਹਿ ਚੁੱਕੇ ਹਨ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਆਈ ਪੰਜਾਬ ਸਰਕਾਰ

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਦਫਤਰ ਨੂੰ ਸਿਆਸਤ ਦਾ ਅਖਾੜਾ ਬਣਾਇਆ ਹੋਇਆ ਹੈ। ਡੇਢ ਸਾਲ ਦੀ ਸਰਕਾਰ ਦੌਰਾਨ 3 ਐਡਵੋਕੇਟ ਜਨਰਲ ਨੂੰ ਬਦਲ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਆਪਣੀਆਂ ਨਾਕਾਮੀਆਂ ਦੀ ਏਜੀ ’ਤੇ ਸਾਰੀ ਜ਼ਿੰਮੇਵਾਰੀ ਪਾ ਦਿੱਤੀ ਹੈ। 

ਇਹ ਵੀ ਪੜ੍ਹੋ: SYL 'ਤੇ SC ਦੀ ਟਿੱਪਣੀ ਮਗਰੋਂ ਕਸੂਤੀ ਫਸੀ ਮਾਨ ਸਰਕਾਰ; ਜਲਦ ਸੱਦੇਗੀ ਵਿਸ਼ੇਸ਼ ਸੈਸ਼ਨ

Related Post