MSP hike on Rabi crops : ਪੀਐੱਮ ਮੋਦੀ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, ਹਾੜੀ ਦੀਆਂ ਫਸਲਾਂ ’ਤੇ MSP ਵਧਾਉਣ ਦੀ ਦਿੱਤੀ ਮਨਜ਼ੂਰੀ

ਇਸ਼ ਤੋਂ ਇਲਾਵਾ ਛੋਲਿਆਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗੱਲ ਕਰੀਏ ਤਾਂ ਇਸ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

By  Aarti October 16th 2024 03:20 PM

MSP hike on Rabi crops : ਕੇਂਦਰ ਦੀ ਮੋਦੀ ਕੈਬਨਿਟ ਤੋਂ ਕਿਸਾਨਾਂ ਲਈ ਖੁਸ਼ਖਬਰੀ ਆਈ ਹੈ। ਮੋਦੀ ਕੈਬਨਿਟ ਨੇ ਹਾੜੀ ਦੀਆਂ ਫਸਲਾਂ ਦਾ ਐਮਐਸਪੀ ਵਧਾ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,275 ਰੁਪਏ ਤੋਂ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਇਸ਼ ਤੋਂ ਇਲਾਵਾ ਛੋਲਿਆਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗੱਲ ਕਰੀਏ ਤਾਂ ਇਸ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਐਮਐਸਪੀ ਦੀਆਂ ਖ਼ਬਰਾਂ ਤੋਂ ਇਲਾਵਾ ਕੈਬਨਿਟ ਕੋਸਟਲ ਸ਼ਿਪਿੰਗ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਮੰਤਰੀ ਮੰਡਲ ਦੀ ਬੈਠਕ 'ਚ ਸ਼ਿਪਿੰਗ ਸੈਕਟਰ ਲਈ ਵੱਡਾ ਫੈਸਲਾ ਲਿਆ ਗਿਆ ਹੈ, ਜਿਸ 'ਚ ਕੋਸਟਲ ਸ਼ਿਪਿੰਗ ਬਿੱਲ 2024 ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਤੱਟਵਰਤੀ ਸ਼ਿਪਿੰਗ ਨੂੰ ਉਤਸ਼ਾਹਿਤ ਕਰਨ ਲਈ ਨਿਯਮਾਂ ਅਤੇ ਸ਼ਰਤਾਂ ਨੂੰ ਸੌਖਾ ਕੀਤਾ ਜਾਵੇਗਾ, ਭਾਰਤੀ ਬੰਦਰਗਾਹਾਂ 'ਤੇ ਆਵਾਜਾਈ ਵਧਾਉਣ 'ਤੇ ਧਿਆਨ ਦਿੱਤਾ ਜਾਵੇਗਾ।

ਭਾਰਤੀ ਜਹਾਜ਼ਾਂ ਲਈ ਲਾਇਸੈਂਸ ਦੀਆਂ ਸ਼ਰਤਾਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ। ਅੰਦਰੂਨੀ ਜਲ ਮਾਰਗਾਂ ਅਤੇ ਤੱਟਵਰਤੀ ਆਵਾਜਾਈ ਲਈ ਇੱਕ ਰਣਨੀਤਕ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ।

ਇਹ ਵੀ ਪੜ੍ਹੋ : Toll Plaza Free : ਕੱਲ੍ਹ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ, 18 ਅਕਤੂਬਰ ਨੂੰ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਦੇ ਬਾਹਰ ਧਰਨਾ

Related Post