Hardeep Singh Nijjar: ਭਾਰਤ ਨੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਦੇਸ਼ ਦੀ ਭੂਮਿਕਾ ਦੇ ਕੈਨੇਡਾ ਦੇ ਦਾਅਵੇ ਨੂੰ ਕੀਤਾ ਰੱਦ, ਕਿਹਾ...

ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤ ਸਰਕਾਰ ਦੇ ਏਜੰਟ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।

By  Aarti September 19th 2023 08:33 AM -- Updated: September 19th 2023 10:21 AM

Hardeep Singh Nijjar: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤ ਸਰਕਾਰ ਦੇ ਏਜੰਟ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।

ਦੂਜੇ ਪਾਸੇ ਭਾਰਤ ਨੇ ਕੈਨੇਡਾ ਦੇ ਪੀਐਮ ਟਰੂਡੋ ਦੇ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੇ ਇੱਕ ਰਿਲੀਜ਼ ਚ ਕਿਹਾ ਕਿ ਬੇਬੁਨਿਆਦ ਦੋਸ਼ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ, ਜਿਨ੍ਹਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਕੈਨੇਡੀਅਨ ਸਿਆਸੀ ਸ਼ਖਸੀਅਤਾਂ ਨੇ ਅਜਿਹੇ ਅਨਸਰਾਂ ਪ੍ਰਤੀ ਖੁੱਲ੍ਹੇਆਮ ਹਮਦਰਦੀ ਪ੍ਰਗਟ ਕੀਤੀ ਹੈ, ਜੋ ਕਿ ਡੂੰਘੀ ਚਿੰਤਾ ਦਾ ਵਿਸ਼ਾ ਹੈ। ਕੈਨੇਡਾ ਵਿੱਚ ਕਤਲ, ਮਨੁੱਖੀ ਤਸਕਰੀ ਅਤੇ ਸੰਗਠਿਤ ਅਪਰਾਧ ਸਮੇਤ ਕਈ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਦਿੱਤਾ ਗਿਆ ਸਥਾਨ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕੈਨੇਡਾ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਧਰਤੀ ਤੋਂ ਕੰਮ ਕਰ ਰਹੇ ਸਾਰੇ ਭਾਰਤ ਵਿਰੋਧੀ ਤੱਤਾਂ ਵਿਰੁੱਧ ਤੁਰੰਤ ਅਤੇ ਪ੍ਰਭਾਵੀ ਕਾਨੂੰਨੀ ਕਾਰਵਾਈ ਕਰੇ।


ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡਾ ਦੀ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਹਾਲਾਂਕਿ ਜੌਲੀ ਨੇ ਇਸ ਡਿਪਲੋਮੈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਲ ਜੂਨ ਵਿੱਚ ਕੈਨੇਡਾ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਸਰੀ 'ਚ ਗੁਰੂ ਨਾਨਕ ਸਿੱਖ ਗੁਰਦੁਆਰਾ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ 'ਤੇ ਹਮਲਾ ਕਰ ਦਿੱਤਾ ਸੀ। ਹਮਲੇ 'ਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News : ਹੈਲਮੇਟ ਨਾ ਪਾਉਣ 'ਤੇ ਖੇਡ 'ਚੋਂ ਬਰਖ਼ਾਸਤਗੀ 'ਤੇ ਸਿੱਖ ਖ਼ਿਡਾਰੀ ਦੇ ਹੱਕ 'ਚ ਨਿੱਤਰੇ ਸੁਖਬੀਰ ਸਿੰਘ ਬਾਦਲ

Related Post