ਪੰਚਕੂਲਾ ਘੱਗਰ ਨਹਿਰ 'ਚ ਡੁੱਬੀ ਕਾਰ ਸਮੇਤ ਔਰਤ, ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ, ਅਚਾਨਕ ਨਹਿਰ 'ਚ ਆਇਆ ਪਾਣੀ

Haryana news: ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਘੱਗਰ ਨਹਿਰ ਵਿੱਚ ਪਾਣੀ ਦੇ ਤੇਜ਼ ਵਹਾਅ ਵਿੱਚ ਇੱਕ ਔਰਤ ਆਪਣੀ ਕਾਰ ਸਮੇਤ ਵਹਿ ਗਈ।

By  Amritpal Singh June 25th 2023 12:49 PM

Haryana news: ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਘੱਗਰ ਨਹਿਰ ਵਿੱਚ ਪਾਣੀ ਦੇ ਤੇਜ਼ ਵਹਾਅ ਵਿੱਚ ਇੱਕ ਔਰਤ ਆਪਣੀ ਕਾਰ ਸਮੇਤ ਵਹਿ ਗਈ। ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਔਰਤ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ ਇਲਾਜ ਲਈ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ।


ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਇੱਕ ਔਰਤ ਘੱਗਰ ਨਹਿਰ ਨੇੜੇ ਸਥਿਤ ਮੰਦਰ ਵਿੱਚ ਪੂਜਾ ਕਰਨ ਗਈ ਸੀ। ਇਸ ਦੌਰਾਨ ਬਰਸਾਤ ਕਾਰਨ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਸਮੇਤ ਔਰਤ ਘੱਗਰ ਨਹਿਰ ਵਿੱਚ ਰੁੜ੍ਹ ਗਈ। ਖੁਸ਼ਕਿਸਮਤੀ ਨਾਲ ਕਾਰ ਘੱਗਰ ਪੁਲ ਦੇ ਹੇਠਾਂ ਖੰਭੇ ਨਾਲ ਜਾ ਟਕਰਾਈ। ਲੋਕਾਂ ਨੇ ਦੇਖਿਆ ਅਤੇ ਬਚਾਉਣ ਲਈ ਭੱਜ ਆਏ।


ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦਿੱਤੀ ਗਈ। ਸੂਚਨਾ ਮਿਲਦੇ ਹੀ ਸੈਕਟਰ-1 ਪੁਲਸ ਚੌਕੀ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵੀ ਆ ਗਈ। ਔਰਤ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਔਰਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।

Related Post