ਖੰਨਾ ਸ਼ਹਿਰ ਦੇ ਨਿੱਜੀ ਸਕੂਲ ਵੱਲੋਂ ਬੁਜ਼ਰਗਾਂ ਪ੍ਰਤੀ ਅਨਾਦਰ ਦਾ ਮਾਮਲਾ ਆਇਆ ਸਾਹਮਣੇ

By  Jasmeet Singh November 22nd 2022 04:16 PM -- Updated: November 22nd 2022 04:21 PM

ਚੰਡੀਗੜ੍ਹ, 22 ਨਵੰਬਰ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ।

ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫ਼ਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

Related Post