ਅਥਲੀਟ ਕੋਚ ਨਾਲ ਛੇੜਛਾੜ ਦਾ ਮਾਮਲਾ : ਪੀੜਤਾ ਨੇ ਪੁਲਿਸ ਨੂੰ ਲਗਾਈ ਇਨਸਾਫ਼ ਦੀ ਗੁਹਾਰ

By  Pardeep Singh December 30th 2022 02:15 PM

ਚੰਡੀਗੜ੍ਹ: ਹਰਿਆਣਾ ਦੀ ਇੱਕ ਅਥਲੀਟ ਮਹਿਲਾ ਨੇ ਰਾਜ ਖੇਡ ਮੰਤਰੀ ਸੰਦੀਪ ਸਿੰਘ 'ਤੇ ਛੇੜਛਾੜ ਦੇ ਗੰਭੀਰ ਇਲਜ਼ਾਮ ਲਾਏ ਸਨ। ਖਿਡਾਰਨ ਦਾ ਕਹਿਣਾ ਹੈ ਕਿ ਮੰਤਰੀ ਨੇ ਛੂਹਣ ਦੀ ਕੋਸ਼ਿਸ਼ ਕੀਤੀ ਸੀ। ਮਹਿਲਾ ਖਿਡਾਰੀ ਨੇ ਚੰਡੀਗੜ੍ਹ ਪੁਲਿਸ ਹੈੱਡ ਕੁਆਰਟਰ ਤੇ ਪੁਹੰਚੀ ਅਤੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਕੀਤੀ। ਇਸ ਮੌਕੇ ਮਹਿਲਾ ਖਿਡਾਰਨ ਦਾ ਕਹਿਣਾ ਹੈ ਕਿ ਖੇਡ ਮੰਤਰੀ ਨੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਸੋਸ਼ਲ ਮੀਡੀਆ ਉੱਤੇ ਧਮਕੀਆਂ ਮਿਲ ਰਹੀਆ ਹਨ।  ਉਨ੍ਹਾਂ ਨੇ ਕਿਹਾ ਹੈ ਕਿ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਕੋਲ ਗਈ ਪਰ ਕੋਈ ਕਾਰਵਾਈ ਨਹੀਂ ਕੀਤੀ।

ਮਹਿਲਾ ਅਥਲੀਟ ਦਾ ਕਹਿਣਾ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਖੇਡ ਮੰਤਰੀ ਨੇ ਮਹਿਲਾ ਕੋਚ ਦੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਦੂਜੇ ਪਾਸੇ ਇਨੈਲੋ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਖੇਡ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਦੋਸ਼ਾਂ ਨੂੰ ਬੇਬੁਨਿਆਦ ਕਰਾਰ 

ਦੋਸ਼ਾਂ 'ਤੇ ਕਾਰਵਾਈ ਕਰਨ ਦੇ ਸਵਾਲ 'ਤੇ ਸੰਦੀਪ ਸਿੰਘ ਨੇ ਕਿਹਾ ਕਿ ਜੇ ਅਸੀਂ ਲੋਕਾਂ ਨੂੰ ਨਹੀਂ ਮਿਲਾਂਗੇ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਕਿਵੇਂ ਸੁਣਾਂਗੇ। ਇਸ ਸਬੰਧੀ ਇਨ੍ਹਾਂ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਜੇਕਰ ਅਜਿਹੇ ਇਲਜ਼ਾਮ ਲਗਾਏ ਜਾ ਰਹੇ ਹਨ ਤਾਂ ਇਹ ਬਿਲਕੁਲ ਗਲਤ ਹੈ। ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਪਿੱਛੇ ਨਿਸ਼ਚਤ ਤੌਰ 'ਤੇ ਕੋਈ ਸਿਆਸੀ ਸਾਜ਼ਿਸ਼ ਹੈ ਜਦੋਂ ਮਹਿਲਾ ਅਥਲੀਟ ਨੇ ਇਨੈਲੋ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਜ਼ਰੂਰ ਕਰਵਾਉਣਗੇ ਕਿਉਂਕਿ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Post