Delhi liquor scam: ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਬੁਲਾਇਆ ਸੀ। 8 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਆਖਿਰਕਾਰ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਉਹ ਆਪਣੀ ਮਾਂ ਦਾ ਆਸ਼ੀਰਵਾਦ ਲੈ ਕੇ ਰਾਜਘਾਟ ਪੁੱਜੇ। ਇੱਥੇ ਸਿਸੋਦੀਆ ਨੇ ਮਹਾਤਮਾ ਗਾਂਧੀ ਨੂੰ ਮੱਥਾ ਟੇਕਿਆ। ਘਰੋਂ ਨਿਕਲਦੇ ਸਮੇਂ ਸਿਸੋਦੀਆ ਨੇ ਮੁਸਕਰਾ ਕੇ ਜਿੱਤ ਦਾ ਨਿਸ਼ਾਨ ਦਿਖਾਇਆ। ਪੁਲਿਸ ਵੱਲੋਂ ਸੀਬੀਆਈ ਹੈੱਡਕੁਆਰਟਰ ਦੇ ਆਲੇ-ਦੁਆਲੇ ਧਾਰਾ 144 ਲਗਾ ਦਿੱਤੀ ਗਈ ਸੀ। ਜਿਸ ਦੀ ਜਾਣਕਾਰੀ ਦਿੱਲੀ ਪੁਲਿਸ ਨੇ ਬੈਨਰ ਲਗਾ ਕੇ ਦਿੱਤੀ। ਪੁੱਛਗਿੱਛ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਸੀ।
ਮਨੀਸ਼ ਸਿਸੋਦੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਮਨੀਸ਼ ਸਿਸੋਦੀਆਂ ਬੇਕਸੂਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਗੰਦੀ ਰਾਜਨੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮਨੀਸ਼ ਦੀ ਗ੍ਰਿਫ਼ਤਾਰੀ ਨਾਲ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਲੋਕ ਸਭ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਸਭ ਸਮਝ ਆ ਰਿਹਾ ਹੈ ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਹੌਂਸਲੇ ਵੱਧਣਗੇ ਅਤੇ ਸਾਡਾ ਸੰਘਰਸ਼ ਹੋਰ ਮਜ਼ਬੂਤ ਹੋਵੇਗਾ।
ਅਪਡੇਟ ਜਾਰੀ ...