NEET-UG Row: ਨੀਟ ਯੂਜੀ ਪ੍ਰੀਖਿਆ ’ਚ ਕਥਿਤ ਧਾਂਦਲੀ ਵਿਚਾਲੇ ਪਹਿਲੀ FIR ਦਰਜ, CBI ਨੇ ਕੇਸ ਕੀਤਾ ਦਰਜ

ਸੀਬੀਆਈ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿੱਖਿਆ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 5 ਮਈ ਨੂੰ ਹੋਈਆਂ ਕਈ ਨੀਟ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਏ ਹਨ।

By  Aarti June 23rd 2024 05:05 PM

  CBI Registers FIR: ਪੇਪਰ ਲੀਕ ਮਾਮਲਾ ਇਨ੍ਹੀਂ ਦਿਨੀਂ ਦੇਸ਼ ਭਰ 'ਚ ਸੁਰਖੀਆਂ ਬਟੋਰ ਰਿਹਾ ਹੈ। ਹੁਣ ਖ਼ਬਰ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨੀਟ ਯੂਜੀ ਵਿੱਚ ਬੇਨਿਯਮੀਆਂ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਹੈ। ਏਜੰਸੀ ਨਾਲ ਜੁੜੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।

ਸੀਬੀਆਈ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿੱਖਿਆ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 5 ਮਈ ਨੂੰ ਹੋਈਆਂ ਕਈ ਨੀਟ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀਖਿਆ ਪ੍ਰਕਿਰਿਆ ਦੇ ਸੰਚਾਲਨ ਵਿੱਚ ਪਾਰਦਰਸ਼ਤਾ ਲਈ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਹਾਰ ਪੁਲਿਸ ਨੇ ਵੀ ਇਸ ਮਾਮਲੇ ਵਿੱਚ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਨੀਟ ਪੇਪਰ ਲੀਕ ਦਾ ਕੁਨੈਕਸ਼ਨ ਮਹਾਰਾਸ਼ਟਰ ਵਿੱਚ ਵੀ ਪਾਇਆ ਗਿਆ ਹੈ। ਪੇਪਰ ਲੀਕ ਮਾਮਲੇ ਵਿੱਚ ਪੁਲਿਸ ਨੇ ਦੋ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ ਹੈ। ਜਿਨ੍ਹਾਂ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ ਗਈ, ਉਨ੍ਹਾਂ ਨੂੰ ਨਾਂਦੇੜ ਦੇ ਅੱਤਵਾਦ ਵਿਰੋਧੀ ਦਸਤੇ ਨੇ ਸ਼ੱਕ ਦੇ ਆਧਾਰ 'ਤੇ ਫੜ ਲਿਆ।

ਦੱਸ ਦਈਏ ਕਿ ਵਿਰੋਧੀ ਧਿਰ ਅਤੇ ਸਮਾਜਿਕ ਸੰਗਠਨਾਂ ਨੇ ਨੀਟ ਯੂਜੀਸੀ ਪੇਪਰ ਲੀਕ ਹੋਣ ਦਾ ਦੋਸ਼ ਲਗਾਇਆ ਹੈ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਨੇ ਨੀਟ ਪੇਪਰ ਲੀਕ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਬਿਹਾਰ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਪੇਪਰ ਲੀਕ ਹੋਇਆ ਸੀ। ਪੁਲਿਸ ਹੁਣ ਸੋਲਵਰ ਗੈਂਗ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਇਜ਼ਰਾਇਲੀ ਫੌਜ ਨੇ ਜ਼ਖਮੀ ਫਲਸਤੀਨੀ ਨੂੰ ਜੀਪ ਨਾਲ ਬੰਨ੍ਹਿਆ, ਦੇਖੋ ਵੀਡੀਓ

Related Post