ਸੀਬੀਆਈ ਨੇ ਆਈਪੀਐਸ ਕੁਲਦੀਪ ਚਾਹਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ

By  Ravinder Singh February 11th 2023 09:37 AM

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਆਈਪੀਐਸ ਕੁਲਦੀਪ ਚਾਹਲ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਸੀਬੀਆਈ ਨੇ ਆਈਪੀਐਸ ਕੁਲਦੀਪ ਚਾਹਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਕੁਲਦੀਪ ਚਾਹਲ ਖ਼ਿਲਾਫ਼ ਜਾਂਚ ਕਰ ਰਹੀ ਹੈ।


ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਵੱਡੇ ਮਾਲ ਦੇ ਸੀਨੀਅਰ ਅਧਿਕਾਰੀ ਨੂੰ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਬਚਾਉਣ ਦੇ ਦੋਸ਼ ਲੱਗੇ ਹਨ। 12 ਦਸੰਬਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਰਿਲੀਵ ਕੀਤਾ ਸੀ। ਕੁਲਦੀਪ ਚਾਹਲ ਇਸ ਸਮੇਂ ਜਲੰਧਰ ਦੇ ਕਮਿਸ਼ਨਰ ਹਨ। 

ਕਾਬਿਲੇਗੌਰ ਹੈ ਕਿ 14 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਚਾਹਲ ਖਿਲਾਫ ਗੰਭੀਰ ਦੁਰਵਿਹਾਰ ਦੀ ਸ਼ਿਕਾਇਤ ਹੈ। ਜਿਸ ਤੋਂ ਬਾਅਦ ਚਾਹਲ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ 28 ਨਵੰਬਰ 2022 ਤੱਕ ਪੰਜਾਬ ਦੇ ਮੁੱਖ ਸਕੱਤਰ ਨਾਲ ਵਿਚਾਰ ਵਟਾਂਦਰਾ ਕਰਕੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਐਸਐਸਪੀ ਲਈ 3 ਯੋਗ ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਏਅਰ ਇੰਡੀਆ ਵੱਲੋਂ 500 ਨਵੇਂ ਜਹਾਜ਼ ਖ਼ਰੀਦਣ ਦੇ ਸੌਦੇ 'ਤੇ ਮੋਹਰ : ਰਿਪੋਰਟ

ਦੱਸ ਦਈਏ ਕਿ ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਚਾਹਲ ਨੇ 29 ਸਤੰਬਰ 2020 ’ਚ ਐਸਐਸਪੀ ਚੰਡੀਗੜ੍ਹ ਦਾ ਕਾਰਜਭਾਰ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੁਹਾਲੀ ਦੇ ਐਸਐਸਪੀ ਸੀ। 

Related Post