ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੇ ਘਰੇ ਪਹੁੰਚੀ CBI ਦੀ ਟੀਮ, ਨੋਟਿਸ ਜਾਰੀ

CBI at Delhi CM Arvind Kejriwal home: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਸ਼ੁੱਕਰਵਾਰ ਰਾਤ ਨੂੰ ਨੋਟਿਸ ਦੇਣ ਲਈ ਕੇਜਰੀਵਾਲ ਦੇ ਘਰ ਪਹੁੰਚ ਗਈ। ਮੌਕੇ 'ਤੇ ਦਿੱਲੀ ਕ੍ਰਾਈਮ ਬ੍ਰਾਂਚ ਦੇ ਏ.ਸੀ.ਪੀ. ਵੀ ਪਹੁੰਚੇ। ਇਹ ਮਾਮਲਾ ਵਿਧਾਇਕਾਂ ਦੀ ਖ਼ਰੀਦ-ਫ਼ਰੋਖ਼ਤ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਆਪਣੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਗਾਇਆ ਸੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ 21 ਵਿਧਾਇਕਾਂ ਨੂੰ ਤੋੜਨ ਦੀ ਯੋਜਨਾ ਹੈ। ਭਾਜਪਾ ਨੇ ਇਸ ਦੀ ਸ਼ਿਕਾਇਤ ਅਪਰਾਧ ਸ਼ਾਖਾ ਨੂੰ ਕੀਤੀ ਸੀ। ਇਸ ਸਬੰਧੀ ਉਨ੍ਹਾਂ ਦੇ ਸੱਤ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਗਿਆ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਮਾਰਲੇਨਾ ਨੇ ਪ੍ਰੈੱਸ ਕਾਨਫਰੰਸ 'ਚ ਇਹ ਗੱਲ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪੱਖ ਬਦਲਣ ਲਈ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰ ਰਹੀ ਹੈ। ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ 'ਆਪ' ਕੋਲ ਇਸ ਦੇ ਸਬੂਤ ਹਨ। ਉਨ੍ਹਾਂ ਕਿਹਾ ਸੀ ਕਿ ਸਮਾਂ ਆਉਣ 'ਤੇ ਆਡੀਓ ਕਲਿੱਪ ਜਾਰੀ ਕਰ ਦਿੱਤੀ ਜਾਵੇਗੀ।