CBSE Board Exam 2022-23: 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਤੋਂ ਹੋਣਗੀਆਂ ਸ਼ੁਰੂ
ਚੰਡੀਗੜ੍ਹ: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨਾਲ ਸਬੰਧਤ ਸਕੂਲਾਂ ਵਿੱਚ 15 ਫਰਵਰੀ ਤੋਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਇਸ ਸਾਲ 10ਵੀਂ-12ਵੀਂ ਜਮਾਤ ਦੇ ਸੀਬੀਐਸਈ ਬੋਰਡ ਨਾਲ ਸਬੰਧਤ ਸਕੂਲਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਜੋ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਬੈਠਣਗੇ। ਬੋਰਡ ਨੇ ਹਾਲ ਹੀ ਵਿੱਚ ਇਨ੍ਹਾਂ ਵਿਦਿਆਰਥੀਆਂ ਲਈ ਐਡਮਿਟ ਕਾਰਡ ਜਾਰੀ ਕੀਤੇ ਹਨ।
ਜਿਨ੍ਹਾਂ ਉਮੀਦਵਾਰਾਂ ਨੇ ਅਜੇ ਤੱਕ ਆਪਣਾ ਐਡਮਿਟ ਕਾਰਡ ਡਾਊਨਲੋਡ ਨਹੀਂ ਕੀਤਾ ਹੈ, ਉਹ CBSE ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ ਕਿਉਂਕਿ ਬਿਨਾਂ ਐਡਮਿਟ ਕਾਰਡ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਵਿਦਿਆਰਥੀਆਂ ਲਈ ਜ਼ਰੂਰੀ ਹਦਾਇਤਾਂ
ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਸਮੇਂ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਪਹੁੰਚਣਾ ਚਾਹੀਦਾ ਹੈ।
ਕੋਈ ਵੀ ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਜਾਣ ਸਮੇਂ ਬੇਲੋੜੀ ਸਮੱਗਰੀ ਨਾ ਲੈ ਕੇ ਜਾਵੇ।
10ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 21 ਮਾਰਚ ਤੱਕ ਹੋਵੇਗੀ।
12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 5 ਅਪ੍ਰੈਲ ਤੱਕ ਹੋਣਗੀਆਂ।
ਉਮੀਦਵਾਰ ਆਪਣੇ ਐਡਮਿਟ ਕਾਰਡ ਤੋਂ ਪ੍ਰੀਖਿਆ ਕੇਂਦਰ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।
ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਜਾਂਦੇ ਸਮੇਂ ਪਾਣੀ ਦੀ ਬੋਤਲ, ਨੀਲੇ-ਕਾਲੇ ਬਾਲ ਪੈੱਨ, ਸਕੇਲ, ਇਰੇਜ਼ਰ ਆਦਿ ਨਾਲ ਲੈ ਕੇ ਜਾ ਸਕਦੇ ਹਨ।