‘ਦਸਤਖਤੀ ਮੁਹਿੰਮ’ ਤੋਂ ਡਰੀ ਕੇਂਦਰ ਸਰਕਾਰ, ਗਜੇਂਦਰ ਸ਼ੇਖਾਵਤ ਤਾਂ ਹੀ ਬੋਲ ਰਹੇ ਕੋਰਾ ਝੂਠ : ਐਡਵੋਕੇਟ ਧਾਮੀ

By  Pardeep Singh February 23rd 2023 02:54 PM

ਪਟਿਆਲਾ: ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਅੱਜ ਦਸਤਖਤੀ ਮੁਹਿੰਮ ਦਾ ਆਗਾਜ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕੀਤਾ ਗਿਆ। ‘ਦਸਤਖਤੀ ਮੁਹਿੰਮ’ ਦੇ ਆਗਾਜ਼ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ  ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਹਾਜ਼ਰ ਸਨ।  ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਖੁਦ ‘ਬੰਦੀ ਸਿੱਖਾਂ’ ਦੀ ਰਿਹਾਈ ਵਾਲਾ ਪ੍ਰੋਫਾਰਮਾ ਭਰਿਆ ਅਤੇ ‘ਦਸਤਖਤੀ ਮੁਹਿੰਮ’ ਦੀ ਸ਼ੁਰੂਆਤ ਕੀਤੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰਾਂ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਵਤੇਜ ਸਿੰਘ ਕਾਉਣੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਤੇ ਦਿਹਾਤੀ ਦੇ ਆਗੂ ਸਾਹਿਬਾਨ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।

‘ਦਸਤਖਤੀ ਮੁਹਿੰਮ’ ਦੇ ਆਗਾਜ਼ ਮੌਕੇ ਸ਼੍ਰੋਮਣੀ  ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ‘ਬੰਦੀ ਸਿੱਖਾਂ’ ਦੇ ਮੁੱਦੇ ’ਤੇ ਸੰਗਤ ਨਾਲ ਕੋਰਾ ਝੂਠ ਬੋਲਕੇ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ  ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਤੋਂ ਕੇਂਦਰ ਦੀ ਸਰਕਾਰ ਡਰੀ ਹੋਈ ਹੈ ਤਾਂ ਹੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ। 

ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਬੰਦੀ ਸਿੱਖਾਂ ਨੂੰ ਰਿਹਾਅ ਕਰਵਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਦਸਤਖਤੀ ਮੁਹਿੰਮ ਨੂੰ ਪ੍ਰਚੰਡ ਰੂਪ ਵਿਚ ਚਲਾਇਆ ਜਾਵੇਗਾ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਦਸਤਖਤੀ ਮੁਹਿੰਮ ਨਾਲ ਜੋੜਕੇ ਬੰਦੀਆਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾ ਸਕੇ।  

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇ. ਭਾਗ ਸਿੰਘ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਵਤਾਰ ਸਿੰਘ ਹੈਪੀ, ਮਨਪ੍ਰੀਤ ਸਿੰਘ ਚੱਢਾ,ਵਪਾਰ ਸੈਲ ਦੇ ਜਿਲਾ ਪ੍ਰਧਾਨ ਰਵਿੰਦਰਪਾਲ ਸਿੰਘ ਪਿ੍ਰੰਸ ਲਾਂਬਾ,ਗੁਰਿੰਦਰ ਸਿੰਘ ਸ਼ਕਤੀਮਾਨ, ਸੁਖਵਿੰਦਰਪਾਲ ਸਿੰਘ ਮਿੰਟਾ, ਸੁਖਵਿੰਰਪਾਲ ਬੋਬੀ, ਸੰਦੀਪ ਸੰਧੂ,  ਸਿਮਰਨ ਗਰੇਵਾਲ, ਗਗਨਦੀਪ ਪੰਨੂੰ, ਹਰਜੀਤ ਸਿੰਘ ਜੀਤੀ, ਮੋਂਟੀ ਗਰੋਵਰ, ਜਗਦੇਵ ਸਿੰਘ ਢੀਂਡਸਾ,   ਅਮਰਜੀਤ ਸਿੰਘ ਲਾਂਬਾ,ਜਸਵਿੰਦਰ ਸੰਘ ਟਵਿੰਕਲ, ਐਮ.ਸਿੰਘ ਸੋਢੀ,  ਸ਼ੁਭਮ ਸੰਜੀਵ ਆਦਿ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।

Related Post