Punjab Chakka Jam : ਕਿਸਾਨਾਂ ਵੱਲੋਂ ਕੱਲ ਪੰਜਾਬ 'ਚ ਕੀਤਾ ਜਾਵੇਗਾ ਚੱਕਾ ਜਾਮ, ਮੋਰਚੇ ਨੇ ਜਾਰੀ ਕੀਤੀਆਂ ਹਦਾਇਤਾਂ

Kisan Chakka Jam News : ਪੰਜਾਬ 'ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਸਲੇ ਦਾ ਹੱਲ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ 25 ਅਕਤੂਬਰ ਨੂੰ ਪੰਜਾਬ ਭਰ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸੂਬੇ ਭਰ 'ਚ 11 ਵਜੇ ਤੋਂ 3 ਵਜੇ ਤੱਕ ਸੜਕਾਂ ਬੰਦ ਕੀਤੀਆਂ ਜਾਣਗੀਆਂ।

By  KRISHAN KUMAR SHARMA October 24th 2024 08:50 PM -- Updated: October 24th 2024 08:56 PM

Punjab News : ਪੰਜਾਬ 'ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਸਲੇ ਦਾ ਹੱਲ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ 25 ਅਕਤੂਬਰ ਨੂੰ ਪੰਜਾਬ ਭਰ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸੂਬੇ ਭਰ 'ਚ 11 ਵਜੇ ਤੋਂ 3 ਵਜੇ ਤੱਕ ਸੜਕਾਂ ਬੰਦ ਕੀਤੀਆਂ ਜਾਣਗੀਆਂ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਚੱਕਾ ਜਾਮ ਸਬੰਧੀ ਕੁੱਝ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਆਉਣ-ਜਾਣ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਸਬੰਧੀ ਕੁੱਝ ਮਹੱਤਵਪੂਰਨ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।

  • ਜਾਮ ਦੌਰਾਨ ਵੱਧ ਤੋਂ ਵੱਧ ਗਿਣਤੀ ਵਿੱਚ ਲਾਮਬੰਦੀ ਯਕੀਨੀ ਬਣਾਈ ਜਾਵੇ। ਵੱਡੀ ਗਿਣਤੀ ਵਿੱਚ ਲਾਮਬੰਦੀ ਮਸਲੇ ਦੇ ਹੱਲ ਦਾ ਗੁਰਮੰਤਰ ਹੈ। ਚੱਕਾ ਜਾਮ ਲਈ ਮੰਡੀਆਂ ਨੇੜਲੇ ਕੌਮੀ ਅਤੇ ਰਾਜ ਮਾਰਗ ਚੁਣੇ ਜਾਣ ਤਾਂ ਬਿਹਤਰ ਹੋਵੇਗਾ।
  • ਚੱਕਾ ਜਾਮ ਦੌਰਾਨ ਤਹੱਮਲ ਅਤੇ ਧੀਰਜ ਨੂੰ ਬਰਕਰਾਰ ਰੱਖਿਆ ਜਾਵੇ। 
  • ਆਮ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਉਨ੍ਹਾਂ ਨਾਲ ਹਮਦਰਦੀ ਪੂਰਨ ਵਿਵਹਾਰ ਕੀਤਾ ਜਾਵੇ। ਦਿੱਲੀ ਮੋਰਚੇ ਦੀ ਸਫਲਤਾ ਦਾ ਸਬਕ 'ਸ਼ਾਂਤਮਈ ਅਤੇ ਦ੍ਰਿੜ੍ਹ ਸੰਘਰਸ਼'  ਨੂੰ ਯਾਦ ਰੱਖਿਆ ਜਾਵੇ।
  • ਬਰਾਤ, ਮਰਗਤ/ਸ਼ੋਕ, ਮਰੀਜ਼ਾਂ,ਹਵਾਈ ਉਡਾਣ ਲਈ ਜਾਣ ਵਾਲੇ ਵਾਹਨਾਂ ਅਤੇ ਐਂਬੂਲੈਂਸ ਨੂੰ ਜਾਮ ਦੌਰਾਨ ਲਾਂਘਾ ਦੇਣ ਦੀ ਪੁਰਾਣੀ ਅਸੂਲੀ ਨੀਤੀ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਉਪਰੋਕਤ ਤੋਂ ਇਲਾਵਾ ਕਿਸੇ ਸਥਾਨ ਤੇ ਚੱਕਾ ਜਾਮ ਦੌਰਾਨ ਛੋਟ ਦੇ ਰੂਪ ਵਿੱਚ ਕਿਸੇ ਨੂੰ ਲਾਂਘਾ ਦੇਣ ਦਾ ਫੈਸਲਾ ਸਥਾਨਕ ਜਾਮ ਵਿੱਚ ਸ਼ਾਮਲ ਜੱਥੇਬੰਦੀਆਂ ਦੀ ਲੀਡਰਸ਼ਿਪ ਮੌਕੇ ਦੇ ਹਾਲਤਾਂ ਮੁਤਾਬਕ ਸਰਬਸੰਮਤੀ ਦੇ ਅਧਾਰ ਤੇ ਲੈ ਸਕਦੀ ਹੈ।

Related Post