ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸੂਬੇ ‘ਚ ਚੱਕਾ ਜਾਮ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਕੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫੀ ਦੇ ਰੋਸ ਵੱਜੋਂ 16 ਨਵੰਬਰ ਨੂੰ ਭਾਵ ਅੱਜ ਪੰਜਾਬ ਵਿੱਚ 6 ਜਗ੍ਹਾ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ, ਮਾਨਸਾ, ਤਲਵੰਡੀ ਸਾਬੋ ਸਿਰਫ ਬੀਬੀਆ ਦਾ ਧਰਨਾ ਅਤੇ ਮੁਕੇਰੀਆਂ ਵਿਖੇ ਚੱਕਾ ਜਾਮ ਕੀਤਾ ਜਾਵੇਗਾ।
ਸ਼ਹੀਦ ਕਿਸਾਨਾਂ ਦੇ ਪਾਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ ਧਰਨਾ ਲਗਾਇਆ ਜਾਵੇਗਾ।
ਬਠਿੰਡਾ ਵਿੱਚ ਚੱਕਾ ਜਾਮ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਚੱਕਾ ਜਾਮ ਕੀਤਾ ਗਿਆ ਹੈ। ਇਸ ਧਰਨੇ ਉੱਤੇ ਕਿਸਾਨਾਂ ਦੇ ਨਾਲ ਨਾਲ ਬੀਬੀਆ ਨੇ ਵੀ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਰਾਜਪੁਰਾ ਪਟਿਆਲਾ ਰੋਡ 'ਤੇ ਧਰਨਾ
ਰਾਜਪੁਰਾ ਪਟਿਆਲਾ ਰੋਡ 'ਤੇ ਥਰੇੜੀ ਜੱਟਾਂ, ਫਰੀਦਕੋਟ ਟਹਿਣਾ ਟੀ-ਪੁਆਇੰਟ, ਅੰਮ੍ਰਿਤਸਰ 'ਚ ਭੰਡਾਰੀ ਪੁਲ, ਤਿੰਨ ਕੋਨੀਆਂ ਪੁਲ ਮਾਨਸਾ ਰੋਡ, ਮੁਕੇਰੀਆਂ ਨੇੜੇ ਅਤੇ ਤਲਵੰਡੀ ਸਾਬੋ ਸੜਕ ਆਦਿ ਜਗ੍ਹਾਂ 'ਤੇ ਪੱਕਾ ਜਾਮ ਲਾਇਆ ਹੋਇਆ ਹੈ।
ਅੰਮ੍ਰਿਤਸਰ ਵਿੱਚ ਚੱਕਾ ਜਾਮ
ਅੰਮ੍ਰਿਤਸਰ ਵਿੱਚ ਦਿੱਲੀ ਜੰਮੂ ਕਟੜਾ ਐਕਸਪ੍ਰੈਸ ਹਾਈਵੇ ਲਈ 33 ਪਿੰਡਾਂ ਦੀ ਅਕਵਾਇਰ ਕੀਤੀ ਜ਼ਮੀਨ ਦੀ ਕੀਮਤ ਵਿੱਚ ਵੱਡੀ ਧਾਂਦਲੀ ਦਾ ਇਲਜ਼ਾਮ ਲਗਾ ਕੇ ਕਿਸਾਨਾਂ ਨੇ ਅੰਮ੍ਰਿਤਸਰ ਹਾਲ ਗੇਟ ਦੇ ਭੰਡਾਰੀ ਪੁਲ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮਦਦ ਨਾਲ ਰੋਡ ਜਾਮ ਕਰ ਦਿੱਤਾ।