Chandigarh ਹੁਣ ਹਾਈਕੋਰਟ ’ਚ 6 ਫਰਵਰੀ ਨੂੰ ਚੋਣ ਕਰਵਾਉਣ ਦੇ ਫੈਸਲੇ ਨੂੰ ਦਿੱਤੀ ਗਈ ਚੁਣੌਤੀ, ਜਾਣੋ ਮਾਮਲਾ

By  Aarti January 19th 2024 11:53 AM

Chandigarh Nagar Nigam Election: ਚੰਡੀਗੜ੍ਹ ਨਗਰ ਨਿਗਮ ਮਾਮਲਾ ਇੱਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਚੁੱਕਿਆ ਹੈ। ਦੱਸ ਦਈਏ ਕਿ ਡਿਪਟੀ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ 6 ਫਰਵਰੀ ਨੂੰ ਚੋਣ ਕਰਵਾਉਣ ਦੇ ਡੀਸੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਦਾਇਰ ਹੋਣ ਮਗਰੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਭਲਕੇ ਸਵੇਰੇ ਮਾਮਲੇ ਸਬੰਧੀ ਸੁਣਵਾਈ ਕੀਤੀ ਜਾਵੇਗੀ। 

ਦੱਸ ਦਈਏ ਕਿ ਅੱਜ ਸਵੇਰੇ ਮੁੜ ਤੋਂ ਮੇਸ਼ਨਿੰਗ ਕਰਕੇ ਇਸ ਮਾਮਲੇ ’ਚ ਜਲਦ ਸੁਣਵਾਈ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਨੇ ਭਲਕੇ ਸੁਣਵਾਈ ਕੀਤਾ ਜਾਣਾ ਤੈਅ ਕੀਤਾ ਗਿਆ ਹੈ। ਚੋਣ ਮੁਲਤਵੀ ਕਰਨੇ ਦੇ ਖਿਲਾਫ ਕੱਲ੍ਹ ਦਾਇਰ ਪਟੀਸ਼ਨ ਤੇ 23 ਜਨਵਰੀ ਨੂੰ ਸੁਣਵਾਈ ਹੋਣੀ ਹੈ। 

ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਚੋਣਾਂ 24 ਘੰਟਿਆਂ ਵਿੱਚ ਕਰਵਾਈਆਂ ਜਾਣ ਅਤੇ ਇਹ ਚੋਣਾਂ ਹਾਈ ਕੋਰਟ ਵੱਲੋਂ ਨਿਯੁਕਤ ਕੋਰਟ ਕਮਿਸ਼ਨਰ ਦੀ ਨਿਗਰਾਨੀ ਹੇਠ ਕਰਵਾਈਆਂ ਜਾਣ। ਇਸ ਤੋਂ ਇਲਾਵਾ ਨਵਾਂ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਕੇ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ ਅਜੈ ਸਿੰਘ, ਸੋਗ ’ਚ ਪਰਿਵਾਰ

Related Post