ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਪੈਂਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਦੀ ਗਿਰਾਵਟ

Punjab weather: ਪੰਜਾਬ ਅਤੇ ਚੰਡੀਗੜ੍ਹ 'ਚ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।

By  Amritpal Singh October 4th 2024 08:09 AM

Punjab weather: ਪੰਜਾਬ ਅਤੇ ਚੰਡੀਗੜ੍ਹ 'ਚ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੱਛਮੀ ਗੜਬੜੀ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ 'ਚ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ। ਬਠਿੰਡਾ ਅਤੇ ਫਰੀਕਾਦੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਆਮ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਚੰਡੀਗੜ੍ਹ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 22.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 23.0 ਤੋਂ 35.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ 'ਚ ਵੀਰਵਾਰ ਸ਼ਾਮ ਨੂੰ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 22 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।

Related Post