Chandigarh School Holiday: ਚੰਡੀਗੜ੍ਹ ਦੇ ਸਕੂਲਾਂ ’ਚ ਪਈਆਂ ਛੁੱਟੀਆਂ, ਗਰਮੀ ਦੇ ਕਹਿਰ ਕਾਰਨ ਲਿਆ ਫੈਸਲਾ

ਚੰਡੀਗੜ੍ਹ ਪ੍ਰਸਾਸਨ ਵੱਲੋਂ ਸਕੂਲਾਂ ਨੂੰ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

By  Aarti May 21st 2024 11:45 AM -- Updated: May 21st 2024 05:22 PM

Chandigarh School Holiday: ਇਸ ਸਮੇਂ ਅੱਤ ਦੀ ਪੈ ਰਹੀ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਤੇ ਬੱਚਿਆ ਦਾ ਖਾਸ ਧਿਆਨ ਰੱਖਣ ਦੀ ਗੱਲ ਆਖੀ ਗਈ ਹੈ। ਇਸੇ ਚੱਲਦੇ ਗਰਮੀਆਂ ਦੀ ਛੁੱਟੀਆਂ ਤੋਂ ਪਹਿਲਾਂ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ’ਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

ਚੰਡੀਗੜ੍ਹ ਪ੍ਰਸਾਸਨ ਵੱਲੋਂ ਸਕੂਲਾਂ ਨੂੰ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ’ਚ ਸਕੂਲਾਂ ਦਾ 20 ਮਈ ਤੋਂ ਸਵੇਰੇ 7 ਵਜੇ ਤੋਂ 12 ਵਜੇ ਤੱਕ ਕੀਤਾ ਗਿਆ ਸੀ। ਪਰ ਹੁਣ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ 

ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਪਮਾਨ ਅਤੇ ਗਰਮੀ ਦੀ ਲਹਿਰ ਦੀ ਚੇਤਾਵਨੀ ਦੇ ਮੱਦੇਨਜ਼ਰ ਚੰਡੀਗੜ੍ਹ ਇਸ ਸਮੇਂ ਰੈੱਡ ਅਲਰਟ ਅਧੀਨ ਹੈ। ਆਉਣ ਵਾਲੇ ਦਿਨਾਂ 'ਚ ਚੰਡੀਗੜ੍ਹ 'ਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ, ਚੰਡੀਗੜ੍ਹ ਆਫ਼ਤ ਪ੍ਰਬੰਧਨ ਅਥਾਰਟੀ ਨੇ ਹੇਠ ਲਿਖੀ ਜਨਤਕ ਸਲਾਹ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: Immigration ਰੈਕੇਟ ਦਾ ਪਰਦਾਫਾਸ਼, 'ਹਰਡ ਕੋਰ' ਅਪਰਾਧੀਆਂ ਨੂੰ ਭਾਰਤ 'ਚੋਂ ਫਰਾਰ ਹੋਣ ਲਈ ਕਰਦੇ ਸਨ ਮਦਦ

Related Post