Chandigarh Blast Case: ਗ੍ਰੇਨੇਡ ਹਮਲੇ ਦੇ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵਿਦੇਸ਼ ਤੋਂ ਬੈਠੇ ਇਸ ਵਿਅਕਤੀ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

Chandigarh News: ਚੰਡੀਗੜ੍ਹ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਹੋਇਆ, ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

By  Amritpal Singh September 13th 2024 02:11 PM -- Updated: September 13th 2024 03:17 PM

Chandigarh News: ਚੰਡੀਗੜ੍ਹ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਹੋਇਆ, ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਉਕਤ ਬਲਾਸਟ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਤੋਂ ਇਲਾਵਾ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦਾਅਵਾ ਕਰਦਿਆਂ ਦੱਸਿਆ ਕਿ, ਮੁੱਢਲੇ ਖੁਲਾਸੇ ਵਿੱਚ, ਰੋਹਨ ਨੇ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। 


ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ,ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ISI ਦੀਆਂ ਹਦਾਇਤਾਂ 'ਤੇ ਕਾਰਵਾਈ ਕੀਤੀ ਗਈ ਸੀ, ਬੱਬਰ ਖਾਲਸਾ ਇੰਟਰਨੈਸ਼ਨਲ (BKI) ਦਾ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਮਰੀਕਾ ਅਧਾਰਤ ਹੈਪੀ ਪਾਸੀਆ ਦੇ ਨਾਲ ਮਾਸਟਰਮਾਈਂਡ ਹੈ।


Related Post