ਜ਼ਿਆਦਾ ਠੰਡ ਅਤੇ ਧੁੰਦ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਹੋਰ ਵਧਾਈਆਂ
8ਵੀਂ ਤੱਕ ਦੀਆਂ ਜਮਾਤਾਂ ਲਈ, ਸਰਦੀਆਂ ਦੀਆਂ ਛੁੱਟੀਆਂ ਨੂੰ 14 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। 9ਵੀਂ ਤੋਂ 12ਵੀਂ ਜਮਾਤਾਂ ਲਈ, ਸਕੂਲ ਸੋਮਵਾਰ ਤੋਂ ਯਾਨੀ 9 ਜਨਵਰੀ ਤੋਂ ਮੁੜ ਖੁੱਲ੍ਹਣਗੇ। ਹਾਲਾਂਕਿ, ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਹੋਵੇਗਾ।
ਚੰਡੀਗੜ੍ਹ, 5 ਜਨਵਰੀ: ਖਿੱਤੇ ਵਿੱਚ ਪੈ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਯੂਟੀ ਚੰਡੀਗੜ੍ਹ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। 8ਵੀਂ ਤੱਕ ਦੀਆਂ ਜਮਾਤਾਂ ਲਈ, ਸਰਦੀਆਂ ਦੀਆਂ ਛੁੱਟੀਆਂ ਨੂੰ 14 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। 9ਵੀਂ ਤੋਂ 12ਵੀਂ ਜਮਾਤਾਂ ਲਈ, ਸਕੂਲ ਸੋਮਵਾਰ ਤੋਂ ਯਾਨੀ 9 ਜਨਵਰੀ ਤੋਂ ਮੁੜ ਖੁੱਲ੍ਹਣਗੇ। ਹਾਲਾਂਕਿ, ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਹੋਵੇਗਾ।
ਪੰਜਾਬ ਦੇ ਸਕੂਲਾਂ 'ਚ ਵੀ ਸਰਦੀਆਂ ਦੀਆਂ ਛੁੱਟੀਆਂ 'ਚ ਵਾਧਾ
ਪੰਜਾਬ ਸਰਕਾਰ ਵੱਲੋਂ ਜ਼ਿਆਦਾ ਠੰਡ ਅਤੇ ਧੁੰਦ ਨੂੰ ਦੇਖਦਿਆਂ ਸਰਦੀਆਂ ਦੀਆਂ ਛੁੱਟੀਆਂ 2 ਤੋਂ 7 ਜਨਵਰੀ ਤੱਕ ਵਧਾਈਆਂ ਗਈਆਂ ਸਨ। ਜਿਸਦਾ ਐਲਾਨ ਨਵੇਂ ਸਾਲ ਦੇ ਪਹਿਲੇ ਦਿਨ (ਐਤਵਾਰ) ਦੇਰ ਸ਼ਾਮ ਨੂੰ ਕੀਤਾ ਗਿਆ ਸੀ। ਰਾਤ ਦੇ ਨੇੜੇ ਜਾਣਕਾਰੀ ਸਾਂਝੀ ਕੀਤੀ ਜਾਣ ਕਾਰਨ ਕਈ ਲੋਕ ਇਸ ਜਾਣਕਾਰੀ ਤੋਂ ਵਾਂਝੇ ਰਹਿ ਗਏ। ਜਿਸ ਕਰਕੇ ਦੂਰ ਦੁਰਾਡੇ ਦੇ ਸਟੇਸ਼ਨਾਂ 'ਤੇ ਤਾਇਨਾਤ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਕਾਫੀ ਖੱਜਲ ਖੁਆਰੀ ਹੋਈ।
ਹਰਿਆਣਾ ਦੇ ਸਕੂਲਾਂ 'ਚ ਵੀ ਸਰਦੀਆਂ ਦੀਆਂ ਛੁੱਟੀਆਂ 'ਚ ਵਾਧਾ
ਗੁਆਂਢੀ ਸੂਬਾ ਹਰਿਆਣਾ ਵਿੱਚ ਵੀ ਪਹਿਲਾਂ ਹੀ 15 ਜਨਵਰੀ ਤੱਕ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ।