Heat Wave Advisory: ਹਾਏ ਗਰਮੀ ! ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਧ ਰਹੀ ਗਰਮੀ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ, ਇਨ੍ਹਾਂ ਗੱਲ੍ਹਾਂ ਦਾ ਰੱਖੋ ਖ਼ਾਸ ਧਿਆਨ
ਲੋਕਾਂ ਨੂੰ ਛਤਰੀਆਂ ਲੈ ਕੇ ਘਰਾਂ ਤੋਂ ਬਾਹਰ ਨਿਕਲਣਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਭਵਿੱਖ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।

Chandigarh Heat Wave Advisory issued: ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਕਾਰਨ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਅਗਲੇ ਇੱਕ ਹਫ਼ਤੇ ਤੱਕ ਤਾਪਮਾਨ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸੇ ਦੇ ਚੱਲਦੇ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਹੀਟਵੇਵ ਤੋਂ ਬਚਣ ਲਈ ਅਹਿਮ ਨੁਕਤੇ ਸਾਂਝੇ ਕੀਤੇ ਹਨ।
ਲੋਕਾਂ ਨੂੰ ਛਤਰੀਆਂ ਲੈ ਕੇ ਘਰਾਂ ਤੋਂ ਬਾਹਰ ਨਿਕਲਣਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਭਵਿੱਖ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।
ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਨੇ ਗਰਮੀ ਦੀ ਲਹਿਰ ਤੋਂ ਬਚਣ ਦੇ ਤਰੀਕਿਆਂ ਨੂੰ ਲੈ ਕੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਦੇ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਡਵਾਈਜ਼ਰੀ 'ਚ ਕੁਝ ਸੁਝਾਅ ਦਿੱਤੇ ਹਨ।
ਇਨ੍ਹਾਂ ਗੱਲਾਂ ਦਾ ਧਿਆਨ ਰੱਖੋ
ਸਿਹਤ ਵਿਭਾਗ ਵੱਲੋਂ ਜਾਰੀ ਅਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਅਤੇ ਐਨਕਾਂ ਦੀ ਵਰਤੋਂ ਕਰੋ, ਵਾਰ-ਵਾਰ ਪਾਣੀ ਪੀ ਕੇ ਆਪਣੇ ਆਪ ਨੂੰ ਹਾਈਡਰੇਟ ਰੱਖੋ , ਜਿੰਨਾ ਹੋ ਸਕੇ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ।
ਇਸ ਦੇ ਨਾਲ ਹੀ ਸ਼ਰਾਬ, ਕੈਫੀਨ ਅਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਨੂੰ ਪੀਣ ਤੋਂ ਬਚੋਂ। ਇਸ ਤੋਂ ਇਲਾਵਾ ਬੱਚਿਆਂ, ਬਜ਼ੁਰਗਾਂ ਸਮੇਤ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਲੋਕ ਦਿਨ ਵੇਲੇ ਬਾਹਰ ਜਾਣ ਤੋਂ ਪਰਹੇਜ਼ ਕਰਨ ਅਤੇ ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡੋ।
ਇਹ ਵੀ ਪੜ੍ਹੋ: IMD Rainfall Alert: ਅੱਤ ਦੀ ਗਰਮੀ ਵਿਚਾਲੇ ਆਈ ਖੁਸ਼ਖਬਰੀ, ਇਨ੍ਹਾਂ ਸੂਬਿਆਂ ’ਚ 7 ਦਿਨਾਂ ਤੱਕ ਪਵੇਗਾ ਭਾਰੀ ਮੀਂਹ