ਮੀਂਹ ਤੋਂ ਬਾਅਦ ਕਿਤੇ ਰਾਹਤ ਤੇ ਕਿਤੇ ਮੁਸੀਬਤ! ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਕਾਰਨ ਮੌਸਮ 'ਚ ਬਦਲਾਅ

Weather Today: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਤੋਂ ਬਾਅਦ ਇਸ ਸਮੇਂ ਮੌਸਮ ਸੁਹਾਵਣਾ ਹੋ ਗਿਆ ਹੈ।

By  Amritpal Singh September 11th 2023 10:36 AM -- Updated: September 11th 2023 12:02 PM

Weather Today: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਤੋਂ ਬਾਅਦ ਇਸ ਸਮੇਂ ਮੌਸਮ ਸੁਹਾਵਣਾ ਹੋ ਗਿਆ ਹੈ। ਰਾਜਧਾਨੀ 'ਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਦਿੱਲੀ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 11 ਸਤੰਬਰ ਨੂੰ ਯੂਪੀ, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ  ਲਿਸ਼ਕਣ ਦੀ ਸੰਭਾਵਨਾ ਹੈ।

ਅੱਜ ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?

ਮੌਸਮ ਵਿਭਾਗ ਮੁਤਾਬਕ ਸੋਮਵਾਰ (11 ਸਤੰਬਰ) ਨੂੰ ਦਿੱਲੀ 'ਚ ਮੌਸਮ ਸਾਫ ਰਹਿ ਸਕਦਾ ਹੈ, ਹਾਲਾਂਕਿ ਕੁਝ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜਧਾਨੀ ਵਿੱਚ 16 ਸਤੰਬਰ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 9 ਸਤੰਬਰ ਦੀ ਸਵੇਰ ਤੋਂ 10 ਸਤੰਬਰ ਸਵੇਰੇ 8.30 ਵਜੇ ਤੱਕ ਦਿੱਲੀ ਵਿੱਚ 38.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਅਤੇ ਸ਼ਾਮ 5 ਵਜੇ ਤੱਕ 1.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਚੰਡੀਗੜ੍ਹ ਵਿੱਚ 2.3 ਮਿਲੀਮੀਟਰ, ਪਠਾਨਕੋਟ ਵਿੱਚ 1.8 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ, ਲੁਧਿਆਣਾ ਵਿੱਚ 0.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਕਦੇ ਧੁੱਪ ਅਤੇ ਕਦੇ ਬੱਦਲ ਛਾਏ ਰਹੇ।

ਮੌਸਮ ਵਿੱਚ ਆਏ ਬਦਲਾਅ ਕਾਰਨ ਵੱਧ ਤੋਂ ਵੱਧ ਤਾਪਮਾਨ ਵੀ ਹੋਰਨਾਂ ਦਿਨਾਂ ਦੇ ਮੁਕਾਬਲੇ ਦੋ ਡਿਗਰੀ ਸੈਲਸੀਅਸ ਘੱਟ ਰਿਹਾ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 32 ਡਿਗਰੀ ਸੈਲਸੀਅਸ ਰਿਹਾ।

ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 13 ਤੋਂ 16 ਸਤੰਬਰ ਤੱਕ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਰਾਜਾਂ ਦੀ ਸਥਿਤੀ ਕੀ ਹੋਵੇਗੀ?

ਯੂਪੀ ਵਿੱਚ ਮੀਂਹ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਨੇ ਲੋਕਾਂ ਦਾ ਤਣਾਅ ਹੀ ਵਧਾ ਦਿੱਤਾ ਹੈ। ਸੜਕਾਂ ਦਰਿਆਵਾਂ ਵਿੱਚ ਤਬਦੀਲ ਹੋ ਗਈਆਂ ਜਿਸ ਤੋਂ ਬਾਅਦ ਆਵਾਜਾਈ ਵਿਵਸਥਾ ਵਿਘਨ ਪਈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 12 ਸਤੰਬਰ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਚਾਰ ਦਿਨਾਂ ਤੱਕ ਉੱਤਰਾਖੰਡ ਵਿੱਚ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਨੇ ਪਹਾੜੀ ਜ਼ਿਲ੍ਹਿਆਂ ਅਤੇ ਊਧਮ ਸਿੰਘ ਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦਾ Yellow ਅਲਰਟ ਜਾਰੀ ਕੀਤਾ ਹੈ।

Related Post