Fog In Punjab : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ; ਤੜਕਸਾਰ ਛਾਈ ਸੰਘਣੀ ਧੁੰਦ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹਾਲਾਂਕਿ, ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣਾ ਸ਼ੁਰੂ ਹੋ ਗਿਆ ਹੈ।

By  Aarti October 23rd 2024 09:50 AM

Fog In Punjab : ਪੰਜਾਬ ’ਚ ਲਗਾਤਾਰ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ-ਸ਼ਾਮ ਠੰਢ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ 'ਚ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹਾਲਾਂਕਿ, ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣਾ ਸ਼ੁਰੂ ਹੋ ਗਿਆ ਹੈ।

ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਦਾ ਦੇਖਣ ਨੂੰ ਮਿਲੀ। ਅਕਸਰ ਹੀ ਦਸੰਬਰ ਮਹੀਨੇ ਦੇ ਵਿੱਚ ਇਸ ਤਰ੍ਹਾਂ ਦੀ ਧੁੰਦ ਦੇਖਣ ਨੂੰ ਮਿਲਦੀ ਹੈ। ਪਰ ਪੰਜਾਬ ਦੇ ਜਿਲ੍ਹਾ ਜਲੰਧਰ ਦੇ ਭੋਗਪੁਰ ’ਚ ਸੰਘਣੀ ਧੁੰਦ ਨੇ ਪੂਰੇ ਸ਼ਹਿਰ ਨੂੰ ਆਪਣੀ ਚਿੱਟੀ ਚਾਦਰ ਦੇ ਨਾਲ ਲਪੇਟ ਲਿਆ। 

ਜਾਹਿਰ ਜੀ ਗੱਲ ਹੈ ਕਿ ਇਹ ਧੁੰਦ ਕਣਕ ਦੀ ਫਸਲ ਵਾਸਤੇ ਤਾਂ ਜਰੂਰ ਲਾਹੇਵੰਦ ਹੈ ਪਰ ਇਸ ਸਮੇਂ ਜਿਆਦਾਤਰ ਫਸਲ ਝੋਨੇ ਦੀ ਖੇਤਾਂ ਦੇ ਵਿੱਚ ਖੜੀ ਹੈ ਤਾਂ ਨਮੀ ਕਰਕੇ ਇਹ ਧੁੰਦ ਝੋਨੇ ਦੀ ਫਸਲ ਦਾ ਨੁਕਸਾਨ ਜਰੂਰ ਕਰ ਸਕਦੇ ਹੈ।

ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਏਕਿਊਆਈ ਪੱਧਰ ਵਧਿਆ ਹੈ। ਹਾਲਾਂਕਿ ਚੰਡੀਗੜ੍ਹ ਦਾ ਏਕਿਊਆਈ ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਇਹ 200 ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਮੁਤਾਬਕ 28 ਤਰੀਕ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਇਸ ਦੌਰਾਨ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਠੰਡ ਵੀ ਵਧੇਗੀ।

ਇਹ ਵੀ ਪੜ੍ਹੋ : PRTC and PUNBUS Strike : ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸੂਬੇ ਭਰ ’ਚ ਬੱਸਾਂ ਰਹਿਣਗੀਆਂ ਬੰਦ

Related Post