ਚਰਨ ਕੌਰ ਦਾ ਆਈਵੀਐੱਫ ਇਲਾਜ ਯੂਕੇ ਵਿੱਚ ਹੋਇਆ, ਭਾਰਤੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਹੋਣ ਕਾਰਨ ਰੋਕ ਦਿੱਤੀ ਗਈ ਜਾਂਚ

By  Amritpal Singh April 4th 2024 12:42 PM

ਕੇਂਦਰ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ ਯੂਕੇ ਵਿੱਚ ਆਈਵੀਐਫ ਇਲਾਜ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਾ ਦਿੱਤੀ ਹੈ। ਸਿਹਤ ਮੰਤਰਾਲੇ ਨੇ ਬੱਚੇ ਦੇ ਜਨਮ ਦੀ ਜਾਂਚ ਕਰਕੇ ਰਿਪੋਰਟ ਤਲਬ ਕੀਤੀ ਸੀ। ਇਸ 'ਤੇ ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਵੀ ਘੇਰਿਆ ਸੀ। ਹੁਣ ਕੇਂਦਰ ਨੇ ਇਸ ਮਾਮਲੇ 'ਚ ਜਾਂਚ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ।

ਕੇਂਦਰ ਦਾ ਕਹਿਣਾ ਹੈ ਕਿ ਜਦੋਂ ਤੋਂ ਇਹ ਆਈਵੀਐਫ ਇਲਾਜ ਬ੍ਰਿਟੇਨ ਵਿੱਚ ਹੋਇਆ ਹੈ, ਇਸ ਲਈ ਇਸ ਮਾਮਲੇ ਵਿੱਚ ਕਿਸੇ ਜਾਂਚ ਦੀ ਲੋੜ ਨਹੀਂ ਹੈ। ਚਰਨ ਕੌਰ ਨੇ ਭਾਰਤ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ, ਜਦੋਂ ਕਿ ਉਸ ਨੇ ਲੰਡਨ, ਇੰਗਲੈਂਡ ਤੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਕਰਵਾਇਆ।


ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ-ਸਿਹਤ ਵਿਭਾਗ ਨੇ ਉਨ੍ਹਾਂ ਤੋਂ ਸਿਰਫ਼ ਇੱਕ ਵਾਰ ਪੁੱਛਗਿੱਛ ਕੀਤੀ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਪੁੱਛਿਆ। ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ। ਬਲਕੌਰ ਸਿੰਘ ਨਵੰਬਰ 2022 ਵਿਚ ਆਪਣੀ ਪਤਨੀ ਚਰਨ ਕੌਰ ਨਾਲ ਯੂ.ਕੇ. ਬ੍ਰਿਟੇਨ 'ਚ ਆਈਵੀਐਫ ਕਰਵਾਉਣ ਵਾਲੀ ਔਰਤ ਦੀ ਉਮਰ 'ਤੇ ਕੋਈ ਪਾਬੰਦੀ ਨਹੀਂ ਹੈ, ਜਿਸ ਕਾਰਨ ਸਰਕਾਰ ਨੇ ਉਕਤ ਜਾਂਚ 'ਤੇ ਰੋਕ ਲਗਾ ਦਿੱਤੀ ਹੈ।

Related Post