ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ 'ਚ ਚਾਰਜਸ਼ੀਟ ਦਾਇਰ, 10 ਵਿਅਕਤੀ ਨਾਮਜ਼ਦ

By  Pardeep Singh January 6th 2023 03:09 PM

ਚੰਡੀਗੜ੍ਹ; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਗੈਂਗਸਟਰ ਦੀਪਕ ਟੀਨੂੰ, ਉਸਦੀ ਪ੍ਰੇਮਿਕਾ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 10 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

1 ਅਕਤੂਬਰ ਨੂੰ ਹੋਇਆ ਸੀ ਫਰਾਰ

ਦੱਸ ਦੇਈਏ ਕਿ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ। ਮੁਲਜ਼ਮ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਵਿਭਾਗੀ ਉੱਚ ਅਧਿਕਾਰੀਆਂ ਨੂੰ ਬਿਨਾਂ ਦੱਸੇ ਆਪਣੀ ਕਾਰ ਵਿੱਚ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਟੀਨੂੰ ਲੈ ਗਿਆ ਸੀ।ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੁਲਜ਼ਮ ਟੀਨੂੰ ਨੂੰ ਅਜਮੇਰ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਹਨ। 

ਪੁਰਾਣਾ ਰਿਕਾਰਡ 

ਦੱਸ ਦੇਈਏ ਕਿ 20 ਜੂਨ 2022 ਨੂੰ ਪੰਜਾਬ ਸਟੇਟ ਕ੍ਰਾਈਮ ਥਾਣਾ ਮੁਹਾਲੀ ਨੇ ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਆਈਪੀਸੀ ਦੀਆਂ ਧਾਰਾਵਾਂ 384, 465, 466, 468, 471, 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ (12) ਅਤੇ ਅਸਲਾ ਐਕਟ ਦੀ ਧਾਰਾ (25) ਤਹਿਤ ਕੇਸ ਦਰਜ ਕੀਤਾ ਗਿਆ ਸੀ।

Related Post