Mankirat Aulakh: ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਿਲਾਂ, ਪ੍ਰੋਫੈਸਰ ਨੇ ਡੀਜੀਪੀ ਨੂੰ ਭੇਜੀ ਸ਼ਿਕਾਇਤ
ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਮਾਮਲੇ 'ਚ ਮਨਕੀਰਤ ਔਲਖ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ 'ਤੇ ਪੁੱਛਗਿੱਛ ਲਈ ਰੋਕਿਆ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ ਹਥਿਆਰਾਂ ਅਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

Written complaint against Mankirat Aulakh to DGP: ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਮਾਮਲੇ 'ਚ ਮਨਕੀਰਤ ਔਲਖ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ 'ਤੇ ਪੁੱਛਗਿੱਛ ਲਈ ਰੋਕਿਆ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ ਹਥਿਆਰਾਂ ਅਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕੈਮਿਸਟਰੀ ਦੇ ਪ੍ਰੋਫੈਸਰ ਮਨਦੀਪ ਸਿੰਘ ਨੇ ਵੀ ਮਨਕੀਰਤ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹਾਲ ਹੀ 'ਚ ਮਨਕੀਰਤ ਦਾ ਨਵਾਂ ਗੀਤ ਰਾਈਜ਼ ਇਨ ਸ਼ਾਈਨ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸ਼ਿਕਾਇਤ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਜ਼ਿਕਰ
ਇਹ ਦੱਸਿਆ ਜਾ ਰਿਹਾ ਕਈ ਕਿ ਔਲਖ ਦਾ ਗੀਤ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦਾ ਹੈ। ਸ਼ਿਕਾਇਤਕਰਤਾ ਮਨਦੀਪ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਡਾਕ ਰਾਹੀਂ ਸ਼ਿਕਾਇਤ ਭੇਜੀ ਗਈ ਹੈ। ਦੱਸ ਦੇਈਏ ਕਿ ਮਨਕੀਰਤ ਔਲਖ ਇਸ ਤੋਂ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਘਿਰ ਚੁੱਕੇ ਹਨ। ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦੇ ਰਡਾਰ 'ਤੇ ਮਨਕੀਰਤ ਔਲਖ ਅਤੇ ਬੱਬੂ ਮਾਨ ਸਮੇਤ ਕਈ ਹੋਰ ਕਲਾਕਾਰ ਹਨ। ਪੁਲਿਸ ਨੂੰ ਕਈ ਕਲਾਕਾਰਾਂ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਦੀ ਸੂਚਨਾ ਮਿਲੀ ਸੀ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਔਲਖ ਖ਼ਿਲਾਫ਼ ਕਿਸ ਤਰ੍ਹਾਂ ਦੀ ਕਾਰਵਾਈ ਕਰਦੀ ਹੈ।
ਪਹਿਲਾਂ ਹੈਪੀ ਰਾਏਕੋਟੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਚੁੱਕੇ ਨੇ ਮਨਦੀਪ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰੋਫੈਸਰ ਮਨਦੀਪ ਸਿੰਘ ਨੇ ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਰਾਏਕੋਟੀ ਦੇ ਨਵੇਂ ਗੀਤ ਦੇ ਫੋਟੋਸ਼ੂਟ 'ਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲੱਗੇ ਸਨ। ਪ੍ਰੋਫੈਸਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਅਦਾਲਤ ਦੇ ਹੁਕਮਾਂ ਅਤੇ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਗਾਇਕ ਹੈਪੀ ਨੇ ਆਪਣੇ ਗੀਤ ਵਿੱਚ ਗੰਨ ਕਲਚਰ ਨੂੰ ਵਧਾਵਾ ਦੇ ਕੇ ਨੌਜਵਾਨ ਪੀੜ੍ਹੀ ਨੂੰ ਗਲਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।