ਮੋਗਾ 'ਚ ਅੰਮ੍ਰਿਤਪਾਲ ਸਿੰਘ ਨੂੰ ਢਾਈ ਘੰਟੇ ਨਜ਼ਰਬੰਦ ਰੱਖਣ ਮਗਰੋਂ ਛੱਡਿਆ

By  Ravinder Singh November 5th 2022 07:05 PM -- Updated: November 5th 2022 09:19 PM

ਮੋਗਾ : ਅੰਮ੍ਰਿਤਸਰ ਵਿਖੇ ਬੀਤੇ ਦਿਨ ਹਿੰਦੂ ਨੇਤਾ ਸੁਧੀਰ ਸੂਰੀ ਦੀ ਹੱਤਿਆ ਮਾਮਲੇ ਨਾਲ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਜੁੜ ਰਿਹਾ ਹੈ। ਸ਼ੁੱਕਰਵਾਰ ਸਵੇਰੇ ਪੁਲਿਸ ਨੇ ਅੰਮ੍ਰਿਤਸਰ ਤੇ ਬਟਾਲਾ ਅਤੇ ਹੋਰ ਥਾਵਾਂ ਉਤੇ ਹਿੰਦੂ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਸੀ ਤਾਂ ਜੋ ਸਥਿਤੀ ਗੜਬੜ ਨਾ ਹੋਵੇ। ਨਾਲ ਹੀ ਉਨ੍ਹਾਂ ਦੇ ਘਰਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵੀ ਪੁਖਤਾ ਕਰ ਦਿੱਤੇ ਗਏ ਹਨ।


ਇਸ ਦੇ ਨਾਲ ਹੀ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਡੇਰਾ ਭਾਈ ਸੇਵਾ ਸਿੰਘ 'ਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਢਾਈ ਘੰਟੇ ਨਜ਼ਰਬੰਦ ਰੱਖਣ ਤੋਂ ਬਾਅਦ ਛੱਡ ਦਿੱਤਾ ਗਿਆ। ਪੂਰੇ ਇਲਾਕੇ ਵਿਚ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।  

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਲੰਧਰ ਵਿਖੇ ਅੰਮ੍ਰਿਤਪਾਲ ਸਿੰਘ ਨੇ ਜਾਣਾ ਸੀ ਤੇ ਉਥੇ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਦੇ ਮੱਦੇਨਜ਼ਰ ਸਿਰਫ਼ ਵਾਰਿਸ ਪੰਜਾਬ ਦੇ ਮੁਖੀ ਨੂੰ ਰੋਕਿਆ ਗਿਆ ਸੀ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਅਪੀਲ ਕੀਤੀ ਉਹ ਜਲੰਧਰ ਨਾ ਜਾਣ।

ਇਹ ਵੀ ਪੜ੍ਹੋ : ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ED ਵੱਲੋਂ ਮਨੀਸ਼ ਸਿਸੋਦੀਆ ਦੇ PA ਤੋਂ ਪੁੱਛਗਿੱਛ

Related Post