14 People Got Certificate of Citizenship: ਸੀਏਏ ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ

ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਇਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇ ਦਸਤਾਵੇਜ਼ ਸੌਂਪੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਨਾਗਰਿਕਤਾ ਸੋਧ ਕਾਨੂੰਨ ਇਸ ਸਾਲ 11 ਮਾਰਚ ਨੂੰ ਲਾਗੂ ਕੀਤਾ ਗਿਆ ਸੀ। ਇਸ ਕਾਨੂੰਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਅਰਜ਼ੀ 'ਤੇ ਵਿਚਾਰ ਕੀਤਾ ਜਾਂਦਾ ਹੈ।

By  Aarti May 15th 2024 06:09 PM

14 People Got Certificate of Citizenship: ਨਾਗਰਿਕਤਾ ਸੋਧ ਕਾਨੂੰਨ ਤਹਿਤ 14 ਲੋਕਾਂ ਨੂੰ ਨਾਗਰਿਕਤਾ ਮਿਲੀ ਹੈ। ਇਹ ਉਹ ਲੋਕ ਹਨ ਜੋ ਗੁਆਂਢੀ ਮੁਲਕਾਂ ਤੋਂ ਧਾਰਮਿਕ ਅਧਾਰਤ ਅੱਤਿਆਚਾਰ ਦਾ ਸ਼ਿਕਾਰ ਹੋ ਕੇ ਭਾਰਤ ਆਏ ਸਨ। ਇਸ ਕਾਨੂੰਨ ਤਹਿਤ ਨਾਗਰਿਕਤਾ ਹਾਸਲ ਕਰਨ ਵਾਲੇ ਇਹ ਪਹਿਲੇ ਲੋਕ ਹਨ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਨਾਗਰਿਕਤਾ ਨਾਲ ਸਬੰਧਤ ਦਸਤਾਵੇਜ਼ ਸੌਂਪੇ ਅਤੇ ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ। 

ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਇਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇ ਦਸਤਾਵੇਜ਼ ਸੌਂਪੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਨਾਗਰਿਕਤਾ ਸੋਧ ਕਾਨੂੰਨ ਇਸ ਸਾਲ 11 ਮਾਰਚ ਨੂੰ ਲਾਗੂ ਕੀਤਾ ਗਿਆ ਸੀ। ਇਸ ਕਾਨੂੰਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਅਰਜ਼ੀ 'ਤੇ ਵਿਚਾਰ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਇਹ ਮਾਮਲਾ ਰਾਜ ਪੱਧਰੀ ਅਧਿਕਾਰ ਪ੍ਰਾਪਤ ਗਰੁੱਪ ਕੋਲ ਜਾਂਦਾ ਹੈ। ਉਸ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ 'ਤੇ ਫੈਸਲਾ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਵੇਗਾ।

ਪਿਛਲੇ ਦੋ ਮਹੀਨਿਆਂ ਵਿੱਚ, ਗ੍ਰਹਿ ਮੰਤਰਾਲੇ ਨੂੰ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਲੋਕਾਂ ਤੋਂ ਬਹੁਤ ਸਾਰੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਲੋਕਾਂ ਵਿਚ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕ ਸ਼ਾਮਲ ਹਨ। ਇਹ ਲੋਕ ਧਾਰਮਿਕ ਅੱਤਿਆਚਾਰ ਦਾ ਸ਼ਿਕਾਰ ਹੋ ਕੇ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਹਨ। ਇਹ ਸਾਰੇ ਲੋਕ 31 ਦਸੰਬਰ 2014 ਤੋਂ ਪਹਿਲਾਂ ਭਾਰਤ ਆਏ ਸਨ। ਸੀਏਏ ਦੇ ਅਨੁਸਾਰ ਨਾਗਰਿਕਤਾ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਸਿਰਫ 31 ਦਸੰਬਰ 2014 ਤੱਕ ਆਏ ਲੋਕਾਂ ਦੀਆਂ ਅਰਜ਼ੀਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਕਾਨੂੰਨ 2019 ਵਿੱਚ ਹੀ ਪਾਸ ਹੋ ਗਿਆ ਸੀ, ਪਰ ਇਸ ਦੇ ਨਿਯਮ ਤੈਅ ਨਹੀਂ ਹੋ ਸਕੇ। ਇਸ ਕਾਨੂੰਨ ਦਾ ਜ਼ਬਰਦਸਤ ਵਿਰੋਧ ਹੋਇਆ ਅਤੇ ਫਿਰ ਇਹ ਕੋਰੋਨਾ ਦੇ ਦੌਰ ਕਾਰਨ ਅਟਕ ਗਿਆ। ਆਖਰਕਾਰ ਇਸ ਦਾ ਨੋਟੀਫਿਕੇਸ਼ਨ ਜਾਰੀ ਹੋ ਸਕਿਆ। 

ਦੱਸਣਯੋਗ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਵੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਇਸ ਨੂੰ ਚੁਣੌਤੀ ਦੇ ਰਹੀ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਸੀਏਏ ਦਾ ਭਾਰਤੀ ਨਾਗਰਿਕਾਂ ਦੇ ਅਧਿਕਾਰਾਂ 'ਤੇ ਕੋਈ ਅਸਰ ਪੈਂਦਾ ਹੈ, ਤਾਂ ਉਹ ਇਸ ਦੇ ਖਿਲਾਫ ਖੜੇਗੀ। ਇਸ ਕਾਨੂੰਨ ਮੁਤਾਬਕ ਤਿੰਨ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਹਿੰਦੂ, ਜੈਨ, ਬੋਧੀ, ਸਿੱਖ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਮਿਲੇਗੀ।

ਇਹ ਵੀ ਪੜ੍ਹੋ: ਪਿਛਲੇ 10 ਸਾਲਾਂ ਤੋਂ ਮਿਲ ਰਹੀ ਹੈ MSP; ਕਿਸਾਨ ਤਾਂ ਸਿਰਫ ਬਣ ਰਹੇ ਮੋਹਰਾ - ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ

Related Post